4 ਮੈਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਸਾਮ੍ਹਣੇ ਆਪਣੇ ਲੋਕਾਂ ਦੇ ਪਾਪਾਂ ਨੂੰ ਕਬੂਲ ਕਰਦੇ ਹੋਏ ਕਿਹਾ:
“ਹੇ ਸੱਚੇ ਪਰਮੇਸ਼ੁਰ ਯਹੋਵਾਹ, ਤੂੰ ਮਹਾਨ ਅਤੇ ਸ਼ਰਧਾ ਦੇ ਲਾਇਕ ਹੈਂ। ਤੂੰ ਆਪਣਾ ਇਕਰਾਰ ਪੂਰਾ ਕਰਦਾ ਹੈਂ ਅਤੇ ਜੋ ਤੈਨੂੰ ਪਿਆਰ ਕਰਦੇ ਹਨ ਅਤੇ ਤੇਰੇ ਹੁਕਮ ਮੰਨਦੇ ਹਨ,+ ਤੂੰ ਉਨ੍ਹਾਂ ਨੂੰ ਅਟੱਲ ਪਿਆਰ ਕਰਦਾ ਹੈਂ।+