-
ਬਿਵਸਥਾ ਸਾਰ 20:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਇਸ ਦੀ ਬਜਾਇ, ਤੁਸੀਂ ਇਨ੍ਹਾਂ ਕੌਮਾਂ ਨੂੰ ਯਾਨੀ ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿੱਜੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਪੂਰੀ ਤਰ੍ਹਾਂ ਨਾਸ਼ ਕਰ ਦਿਓ,+ ਠੀਕ ਜਿਵੇਂ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਹੈ 18 ਤਾਂਕਿ ਉਹ ਤੁਹਾਨੂੰ ਆਪਣੇ ਸਾਰੇ ਘਿਣਾਉਣੇ ਕੰਮ ਨਾ ਸਿਖਾ ਸਕਣ ਜੋ ਉਹ ਆਪਣੇ ਦੇਵਤਿਆਂ ਲਈ ਕਰਦੇ ਹਨ ਅਤੇ ਉਹ ਤੁਹਾਡੇ ਤੋਂ ਤੁਹਾਡੇ ਪਰਮੇਸ਼ੁਰ ਯਹੋਵਾਹ ਦੇ ਖ਼ਿਲਾਫ਼ ਪਾਪ ਨਾ ਕਰਵਾਉਣ।+
-
-
2 ਰਾਜਿਆਂ 16:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਆਹਾਜ਼ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਉਸ ਦੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+ 3 ਇਸ ਦੀ ਬਜਾਇ, ਉਹ ਇਜ਼ਰਾਈਲ ਦੇ ਰਾਜਿਆਂ ਦੇ ਰਾਹ ʼਤੇ ਤੁਰਿਆ+ ਅਤੇ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਚੱਲਿਆ+ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲੀਆਂ ਅੱਗੋਂ ਭਜਾ ਦਿੱਤਾ ਸੀ।+ ਉਸ ਨੇ ਤਾਂ ਆਪਣੇ ਪੁੱਤਰ ਦੀ ਵੀ ਅੱਗ ਵਿਚ ਬਲ਼ੀ ਦਿੱਤੀ।*
-