26 ਕਹਿਰ ਤੋਂ ਬਾਅਦ+ ਯਹੋਵਾਹ ਨੇ ਮੂਸਾ ਅਤੇ ਪੁਜਾਰੀ ਹਾਰੂਨ ਦੇ ਪੁੱਤਰ ਅਲਆਜ਼ਾਰ ਨੂੰ ਕਿਹਾ: 2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਵਿਚ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਹੜੇ ਇਜ਼ਰਾਈਲ ਦੀ ਫ਼ੌਜ ਵਿਚ ਕੰਮ ਕਰ ਸਕਦੇ ਹਨ, ਉਨ੍ਹਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਕਰੋ।”+