-
ਕੂਚ 14:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਉਸ ਨੇ ਉਨ੍ਹਾਂ ਦੇ ਰਥਾਂ ਦੇ ਪਹੀਏ ਲਾਹ ਦਿੱਤੇ ਜਿਸ ਕਰਕੇ ਉਨ੍ਹਾਂ ਲਈ ਰਥ ਚਲਾਉਣੇ ਮੁਸ਼ਕਲ ਹੋ ਗਏ। ਅਤੇ ਮਿਸਰੀ ਇਕ-ਦੂਜੇ ਨੂੰ ਕਹਿਣ ਲੱਗੇ: “ਆਓ ਆਪਾਂ ਇਜ਼ਰਾਈਲੀਆਂ ਤੋਂ ਭੱਜ ਜਾਈਏ ਕਿਉਂਕਿ ਯਹੋਵਾਹ ਉਨ੍ਹਾਂ ਦੀ ਖ਼ਾਤਰ ਮਿਸਰੀਆਂ ਦੇ ਖ਼ਿਲਾਫ਼ ਲੜ ਰਿਹਾ ਹੈ।”+
-
-
1 ਸਮੂਏਲ 4:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਹੁਣ ਤਾਂ ਅਸੀਂ ਫਸ ਗਏ! ਕੌਣ ਸਾਨੂੰ ਇਸ ਮਹਾਨ ਪਰਮੇਸ਼ੁਰ ਦੇ ਹੱਥੋਂ ਬਚਾਵੇਗਾ? ਇਹ ਉਹੀ ਪਰਮੇਸ਼ੁਰ ਹੈ ਜਿਸ ਨੇ ਉਜਾੜ ਵਿਚ ਮਿਸਰ ਨੂੰ ਹਰ ਤਰ੍ਹਾਂ ਦੀ ਬਿਪਤਾ ਨਾਲ ਮਾਰਿਆ ਸੀ।+
-
-
ਅਜ਼ਰਾ 1:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+ 3 ਤੁਹਾਡੇ ਸਾਰਿਆਂ ਵਿਚ ਜਿਹੜਾ ਵੀ ਉਸ ਦੀ ਪਰਜਾ ਵਿੱਚੋਂ ਹੈ, ਉਸ ਦਾ ਪਰਮੇਸ਼ੁਰ ਉਸ ਦੇ ਨਾਲ ਹੋਵੇ ਅਤੇ ਉਹ ਉਤਾਂਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਦੁਬਾਰਾ ਬਣਾਵੇ ਜਿਸ ਦਾ ਭਵਨ ਯਰੂਸ਼ਲਮ ਵਿਚ ਸੀ।* ਉਹੀ ਸੱਚਾ ਪਰਮੇਸ਼ੁਰ ਹੈ।
-