ਕੂਚ 20:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਤੂੰ ਉਨ੍ਹਾਂ ਸਾਮ੍ਹਣੇ ਮੱਥਾ ਨਾ ਟੇਕ ਤੇ ਨਾ ਹੀ ਉਨ੍ਹਾਂ ਦੀ ਭਗਤੀ ਕਰਨ ਲਈ ਭਰਮਾਇਆ ਜਾਈਂ+ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਯਹੋਵਾਹ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਹਨ, ਮੈਂ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਉਨ੍ਹਾਂ ਦੇ ਪੁੱਤਰਾਂ ਨੂੰ ਅਤੇ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦਿੰਦਾ ਹਾਂ। ਕੂਚ 34:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+ ਗਿਣਤੀ 25:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਪੁਜਾਰੀ ਹਾਰੂਨ ਦੇ ਪੋਤੇ ਅਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ+ ਨੇ ਇਜ਼ਰਾਈਲੀਆਂ ਖ਼ਿਲਾਫ਼ ਮੇਰੇ ਗੁੱਸੇ ਦੀ ਅੱਗ ਨੂੰ ਬੁਝਾਇਆ ਹੈ ਕਿਉਂਕਿ ਉਸ ਨੇ ਮੇਰੇ ਤੋਂ ਸਿਵਾਇ ਹੋਰ ਕਿਸੇ ਦੀ ਭਗਤੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ।+ ਇਸੇ ਕਰਕੇ ਮੈਂ ਇਜ਼ਰਾਈਲੀਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟਾਇਆ, ਚਾਹੇ ਕਿ ਮੈਂ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਲੂਕਾ 10:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+
5 ਤੂੰ ਉਨ੍ਹਾਂ ਸਾਮ੍ਹਣੇ ਮੱਥਾ ਨਾ ਟੇਕ ਤੇ ਨਾ ਹੀ ਉਨ੍ਹਾਂ ਦੀ ਭਗਤੀ ਕਰਨ ਲਈ ਭਰਮਾਇਆ ਜਾਈਂ+ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਯਹੋਵਾਹ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਹਨ, ਮੈਂ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਉਨ੍ਹਾਂ ਦੇ ਪੁੱਤਰਾਂ ਨੂੰ ਅਤੇ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦਿੰਦਾ ਹਾਂ।
14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+
11 “ਪੁਜਾਰੀ ਹਾਰੂਨ ਦੇ ਪੋਤੇ ਅਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ+ ਨੇ ਇਜ਼ਰਾਈਲੀਆਂ ਖ਼ਿਲਾਫ਼ ਮੇਰੇ ਗੁੱਸੇ ਦੀ ਅੱਗ ਨੂੰ ਬੁਝਾਇਆ ਹੈ ਕਿਉਂਕਿ ਉਸ ਨੇ ਮੇਰੇ ਤੋਂ ਸਿਵਾਇ ਹੋਰ ਕਿਸੇ ਦੀ ਭਗਤੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ।+ ਇਸੇ ਕਰਕੇ ਮੈਂ ਇਜ਼ਰਾਈਲੀਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟਾਇਆ, ਚਾਹੇ ਕਿ ਮੈਂ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+
27 ਉਸ ਆਦਮੀ ਨੇ ਜਵਾਬ ਦਿੱਤਾ: “‘ਤੂੰ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੀ ਪੂਰੀ ਸਮਝ ਨਾਲ ਪਿਆਰ ਕਰ’+ ਅਤੇ ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’”+