ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 14:39-45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਜਦੋਂ ਮੂਸਾ ਨੇ ਇਜ਼ਰਾਈਲੀਆਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ, ਤਾਂ ਲੋਕ ਉੱਚੀ-ਉੱਚੀ ਰੋਣ-ਕੁਰਲਾਉਣ ਲੱਗ ਪਏ। 40 ਇਸ ਲਈ ਉਹ ਸਵੇਰੇ ਛੇਤੀ ਉੱਠੇ ਅਤੇ ਪਹਾੜ ਦੀ ਚੋਟੀ ʼਤੇ ਚੜ੍ਹਨ ਲੱਗ ਪਏ ਅਤੇ ਕਹਿਣ ਲੱਗੇ: “ਅਸੀਂ ਵਾਕਈ ਪਾਪ ਕੀਤਾ ਹੈ। ਪਰ ਹੁਣ ਅਸੀਂ ਉਸ ਦੇਸ਼ ਵਿਚ ਜਾਣ ਲਈ ਤਿਆਰ ਹਾਂ ਜਿਸ ਬਾਰੇ ਯਹੋਵਾਹ ਨੇ ਸਾਨੂੰ ਦੱਸਿਆ ਸੀ।”+ 41 ਪਰ ਮੂਸਾ ਨੇ ਕਿਹਾ: “ਤੁਸੀਂ ਯਹੋਵਾਹ ਦੇ ਹੁਕਮ ਦੇ ਖ਼ਿਲਾਫ਼ ਕਿਉਂ ਜਾਣਾ ਚਾਹੁੰਦੇ ਹੋ? ਤੁਹਾਡੇ ਹੱਥ ਨਿਰਾਸ਼ਾ ਹੀ ਲੱਗੇਗੀ। 42 ਤੁਸੀਂ ਉੱਥੇ ਨਾ ਜਾਓ ਕਿਉਂਕਿ ਯਹੋਵਾਹ ਤੁਹਾਡੇ ਨਾਲ ਨਹੀਂ ਹੈ। ਤੁਸੀਂ ਆਪਣੇ ਦੁਸ਼ਮਣਾਂ ਦੇ ਹੱਥੋਂ ਹਾਰ ਜਾਓਗੇ।+ 43 ਉੱਥੇ ਤੁਹਾਨੂੰ ਅਮਾਲੇਕੀਆਂ ਅਤੇ ਕਨਾਨੀਆਂ ਦਾ ਸਾਮ੍ਹਣਾ ਕਰਨਾ ਪਵੇਗਾ+ ਅਤੇ ਤੁਹਾਨੂੰ ਤਲਵਾਰ ਨਾਲ ਮਾਰ ਦਿੱਤਾ ਜਾਵੇਗਾ। ਹੁਣ ਯਹੋਵਾਹ ਤੁਹਾਡਾ ਸਾਥ ਨਹੀਂ ਦੇਵੇਗਾ ਕਿਉਂਕਿ ਤੁਸੀਂ ਯਹੋਵਾਹ ਪਿੱਛੇ ਚੱਲਣਾ ਛੱਡ ਦਿੱਤਾ।”+

      44 ਪਰ ਉਨ੍ਹਾਂ ਨੇ ਗੁਸਤਾਖ਼ੀ ਕੀਤੀ ਅਤੇ ਉਹ ਪਹਾੜ ʼਤੇ ਚੜ੍ਹ ਗਏ।+ ਪਰ ਯਹੋਵਾਹ ਦੇ ਇਕਰਾਰ ਦਾ ਸੰਦੂਕ ਅਤੇ ਮੂਸਾ ਛਾਉਣੀ ਦੇ ਵਿਚ ਹੀ ਰਹੇ।+ 45 ਅਮਾਲੇਕੀ ਅਤੇ ਕਨਾਨੀ ਜਿਹੜੇ ਪਹਾੜ ਉੱਤੇ ਰਹਿੰਦੇ ਸਨ, ਥੱਲੇ ਆਏ ਅਤੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤਕ ਖਿੰਡਾ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ