ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਜਦ ਤੇਰੇ ਦਿਨ ਪੂਰੇ ਹੋ ਜਾਣਗੇ+ ਅਤੇ ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਆਪਣੇ ਪੁੱਤਰ ਨੂੰ* ਖੜ੍ਹਾ ਕਰਾਂਗਾ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+

  • 2 ਸਮੂਏਲ 7:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+

  • 1 ਰਾਜਿਆਂ 8:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਹੁਣ ਹੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਕਿਰਪਾ ਕਰ ਕੇ ਆਪਣਾ ਉਹ ਵਾਅਦਾ ਪੂਰਾ ਕਰ ਜੋ ਤੂੰ ਆਪਣੇ ਸੇਵਕ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ ਜਦ ਤੂੰ ਕਿਹਾ ਸੀ: ‘ਜੇ ਤੇਰੇ ਪੁੱਤਰ ਆਪਣੇ ਰਾਹ ਵੱਲ ਧਿਆਨ ਦੇਣ ਅਤੇ ਮੇਰੇ ਅੱਗੇ ਉਸੇ ਤਰ੍ਹਾਂ ਚੱਲਣ ਜਿਸ ਤਰ੍ਹਾਂ ਤੂੰ ਚੱਲਿਆ ਹੈਂ, ਤਾਂ ਇਜ਼ਰਾਈਲ ਦੇ ਸਿੰਘਾਸਣ ʼਤੇ ਬੈਠਣ ਲਈ ਤੇਰੇ ਵੰਸ਼ ਦਾ ਕੋਈ-ਨਾ-ਕੋਈ ਆਦਮੀ ਹਮੇਸ਼ਾ ਹੋਵੇਗਾ।’+

  • 1 ਇਤਿਹਾਸ 17:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 “‘“ਜਦ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪਿਉ-ਦਾਦਿਆਂ ਕੋਲ ਚਲਾ ਜਾਵੇਂਗਾ, ਤਾਂ ਮੈਂ ਤੇਰੇ ਤੋਂ ਬਾਅਦ ਤੇਰੀ ਸੰਤਾਨ* ਯਾਨੀ ਤੇਰੇ ਇਕ ਪੁੱਤਰ ਨੂੰ ਖੜ੍ਹਾ ਕਰਾਂਗਾ+ ਤੇ ਮੈਂ ਉਸ ਦੇ ਰਾਜ ਨੂੰ ਪੱਕਾ ਕਰਾਂਗਾ।+

  • ਜ਼ਬੂਰ 132:11, 12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ;

      ਉਹ ਆਪਣੇ ਵਾਅਦੇ ਤੋਂ ਕਦੀ ਨਹੀਂ ਮੁੱਕਰੇਗਾ:

      “ਮੈਂ ਤੇਰੀ ਸੰਤਾਨ* ਵਿੱਚੋਂ ਇਕ ਜਣੇ ਨੂੰ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।+

      12 ਜੇ ਤੇਰੇ ਪੁੱਤਰ ਮੇਰਾ ਇਕਰਾਰ ਮੰਨਣਗੇ

      ਅਤੇ ਮੇਰੀਆਂ ਨਸੀਹਤਾਂ* ਮੁਤਾਬਕ ਚੱਲਣਗੇ ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ,+

      ਤਾਂ ਉਨ੍ਹਾਂ ਦੇ ਪੁੱਤਰ ਵੀ ਤੇਰੇ ਸਿੰਘਾਸਣ ਉੱਤੇ ਹਮੇਸ਼ਾ ਲਈ ਬੈਠਣਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ