ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 7:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਇਸ ਤਰ੍ਹਾਂ ਰਾਜਾ ਸੁਲੇਮਾਨ ਨੇ ਉਹ ਸਾਰਾ ਕੰਮ ਪੂਰਾ ਕੀਤਾ ਜੋ ਉਸ ਨੇ ਯਹੋਵਾਹ ਦੇ ਭਵਨ ਲਈ ਕਰਨਾ ਸੀ। ਫਿਰ ਸੁਲੇਮਾਨ ਨੇ ਉਹ ਸਾਰੀਆਂ ਚੀਜ਼ਾਂ ਲਿਆਂਦੀਆਂ ਜੋ ਉਸ ਦੇ ਪਿਤਾ ਦਾਊਦ ਨੇ ਪਵਿੱਤਰ ਕੀਤੀਆਂ ਸਨ+ ਅਤੇ ਉਸ ਨੇ ਚਾਂਦੀ, ਸੋਨਾ ਤੇ ਬਾਕੀ ਚੀਜ਼ਾਂ ਯਹੋਵਾਹ ਦੇ ਭਵਨ ਦੇ ਖ਼ਜ਼ਾਨਿਆਂ ਵਿਚ ਰੱਖ ਦਿੱਤੀਆਂ।+

  • 1 ਰਾਜਿਆਂ 14:25, 26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਰਾਜਾ ਰਹਬੁਆਮ ਦੇ ਰਾਜ ਦੇ ਪੰਜਵੇਂ ਸਾਲ ਮਿਸਰ ਦਾ ਰਾਜਾ ਸ਼ੀਸ਼ਕ+ ਯਰੂਸ਼ਲਮ ਵਿਰੁੱਧ ਆਇਆ।+ 26 ਉਸ ਨੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਰਾਜੇ ਦੇ ਮਹਿਲ ਦੇ ਖ਼ਜ਼ਾਨੇ ਲੁੱਟ ਲਏ।+ ਉਸ ਨੇ ਸਾਰਾ ਕੁਝ ਲੁੱਟ ਲਿਆ, ਸੋਨੇ ਦੀਆਂ ਉਹ ਸਾਰੀਆਂ ਢਾਲਾਂ ਵੀ ਜੋ ਸੁਲੇਮਾਨ ਨੇ ਬਣਾਈਆਂ ਸਨ।+

  • 1 ਇਤਿਹਾਸ 9:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਚਾਰ ਮੁੱਖ* ਦਰਬਾਨ ਸਨ ਜਿਨ੍ਹਾਂ ਨੂੰ ਭਰੋਸੇਯੋਗ ਹੋਣ ਕਰਕੇ ਇਹ ਅਹੁਦਾ ਮਿਲਿਆ ਸੀ। ਉਹ ਲੇਵੀ ਸਨ ਅਤੇ ਉਹ ਸੱਚੇ ਪਰਮੇਸ਼ੁਰ ਦੇ ਘਰ ਦੇ ਕਮਰਿਆਂ* ਤੇ ਖ਼ਜ਼ਾਨਿਆਂ ਦੇ ਨਿਗਰਾਨ ਸਨ।+

  • 1 ਇਤਿਹਾਸ 18:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਤਾਂ ਉਸ ਨੇ ਉਸੇ ਵੇਲੇ ਆਪਣੇ ਪੁੱਤਰ ਹਦੋਰਾਮ ਨੂੰ ਰਾਜਾ ਦਾਊਦ ਦਾ ਹਾਲ-ਚਾਲ ਪੁੱਛਣ ਤੇ ਉਸ ਨੂੰ ਵਧਾਈ ਦੇਣ ਲਈ ਭੇਜਿਆ ਕਿਉਂਕਿ ਉਸ ਨੇ ਹਦਦਅਜ਼ਰ ਨਾਲ ਲੜ ਕੇ ਉਸ ਨੂੰ ਹਰਾ ਦਿੱਤਾ ਸੀ (ਹਦਦਅਜ਼ਰ ਅਕਸਰ ਤੋਊ ਖ਼ਿਲਾਫ਼ ਲੜਦਾ ਰਹਿੰਦਾ ਸੀ) ਅਤੇ ਉਹ ਸੋਨੇ, ਚਾਂਦੀ ਤੇ ਤਾਂਬੇ ਦੀਆਂ ਹਰ ਤਰ੍ਹਾਂ ਦੀਆਂ ਚੀਜ਼ਾਂ ਲੈ ਕੇ ਆਇਆ। 11 ਰਾਜਾ ਦਾਊਦ ਨੇ ਇਹ ਚੀਜ਼ਾਂ ਯਹੋਵਾਹ ਲਈ ਪਵਿੱਤਰ ਕੀਤੀਆਂ+ ਜਿਵੇਂ ਉਸ ਨੇ ਉਹ ਸੋਨਾ-ਚਾਂਦੀ ਪਵਿੱਤਰ ਕੀਤਾ ਸੀ ਜੋ ਉਸ ਨੇ ਇਨ੍ਹਾਂ ਸਾਰੀਆਂ ਕੌਮਾਂ ਤੋਂ ਖੋਹਿਆ ਸੀ: ਅਦੋਮ ਅਤੇ ਮੋਆਬ, ਅੰਮੋਨੀਆਂ,+ ਫਲਿਸਤੀਆਂ+ ਅਤੇ ਅਮਾਲੇਕੀਆਂ+ ਤੋਂ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ