18 ਫਿਰ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੀ ਨਿਗਰਾਨੀ ਦਾ ਕੰਮ ਪੁਜਾਰੀਆਂ ਤੇ ਲੇਵੀਆਂ ਦੇ ਹੱਥਾਂ ਵਿਚ ਸੌਂਪ ਦਿੱਤਾ ਜਿਨ੍ਹਾਂ ਨੂੰ ਟੋਲੀਆਂ ਵਿਚ ਵੰਡ ਕੇ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਠਹਿਰਾਇਆ ਸੀ ਕਿ ਉਹ ਦਾਊਦ ਦੇ ਨਿਰਦੇਸ਼ਨ ਮੁਤਾਬਕ ਖ਼ੁਸ਼ੀਆਂ ਮਨਾਉਂਦੇ ਹੋਏ ਤੇ ਗੀਤ ਗਾਉਂਦੇ ਹੋਏ ਯਹੋਵਾਹ ਅੱਗੇ ਹੋਮ-ਬਲ਼ੀਆਂ ਚੜ੍ਹਾਉਣ+ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ।+