-
1 ਰਾਜਿਆਂ 12:22-24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਫਿਰ ਸੱਚੇ ਪਰਮੇਸ਼ੁਰ ਦੇ ਬੰਦੇ ਸ਼ਮਾਯਾਹ ਕੋਲ ਸੱਚੇ ਪਰਮੇਸ਼ੁਰ ਦਾ ਇਹ ਬਚਨ ਆਇਆ:+ 23 “ਯਹੂਦਾਹ ਦੇ ਰਾਜੇ ਸੁਲੇਮਾਨ ਦੇ ਪੁੱਤਰ ਰਹਬੁਆਮ ਅਤੇ ਯਹੂਦਾਹ ਦੇ ਸਾਰੇ ਘਰਾਣੇ, ਬਿਨਯਾਮੀਨ ਦੇ ਗੋਤ ਅਤੇ ਬਾਕੀ ਸਾਰੇ ਲੋਕਾਂ ਨੂੰ ਕਹਿ, 24 ‘ਯਹੋਵਾਹ ਇਹ ਕਹਿੰਦਾ ਹੈ: “ਤੁਸੀਂ ਉਤਾਂਹ ਜਾ ਕੇ ਆਪਣੇ ਇਜ਼ਰਾਈਲੀ ਭਰਾਵਾਂ ਨਾਲ ਨਾ ਲੜਿਓ। ਤੁਹਾਡੇ ਵਿੱਚੋਂ ਹਰ ਕੋਈ ਆਪੋ-ਆਪਣੇ ਘਰ ਮੁੜ ਜਾਵੇ ਕਿਉਂਕਿ ਇਹ ਸਭ ਕੁਝ ਮੈਂ ਕਰਾਇਆ ਹੈ।”’”+ ਇਸ ਲਈ ਉਨ੍ਹਾਂ ਨੇ ਯਹੋਵਾਹ ਦੀ ਗੱਲ ਮੰਨ ਲਈ ਅਤੇ ਆਪੋ-ਆਪਣੇ ਘਰਾਂ ਨੂੰ ਵਾਪਸ ਚਲੇ ਗਏ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ।
-