ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 14:1-6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਜ਼ਰਾਈਲ ਦੇ ਰਾਜੇ ਯਹੋਆਹਾਜ਼ ਦੇ ਪੁੱਤਰ ਯਹੋਆਸ਼+ ਦੇ ਰਾਜ ਦੇ ਦੂਜੇ ਸਾਲ ਵਿਚ ਯਹੂਦਾਹ ਦੇ ਰਾਜੇ ਯਹੋਆਸ਼ ਦਾ ਪੁੱਤਰ ਅਮਸਯਾਹ ਰਾਜਾ ਬਣ ਗਿਆ। 2 ਉਹ 25 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 29 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਹੋਅੱਦੀਨ ਸੀ ਜੋ ਯਰੂਸ਼ਲਮ ਦੀ ਰਹਿਣ ਵਾਲੀ ਸੀ।+ 3 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ, ਪਰ ਆਪਣੇ ਵੱਡ-ਵਡੇਰੇ ਦਾਊਦ ਵਾਂਗ ਨਹੀਂ।+ ਉਸ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਉਸ ਦੇ ਪਿਤਾ ਯਹੋਆਸ਼ ਨੇ ਕੀਤਾ ਸੀ।+ 4 ਪਰ ਉੱਚੀਆਂ ਥਾਵਾਂ ਢਾਹੀਆਂ ਨਹੀਂ ਗਈਆਂ+ ਅਤੇ ਲੋਕ ਹਾਲੇ ਵੀ ਉੱਚੀਆਂ ਥਾਵਾਂ ʼਤੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ।+ 5 ਆਪਣੇ ਹੱਥ ਵਿਚ ਰਾਜ ਦੀ ਪਕੜ ਮਜ਼ਬੂਤ ਹੁੰਦਿਆਂ ਹੀ ਉਸ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਮਹਾਰਾਜ ਨੂੰ, ਹਾਂ, ਉਸ ਦੇ ਪਿਤਾ ਨੂੰ ਮਾਰਿਆ ਸੀ।+ 6 ਪਰ ਉਸ ਨੇ ਕਾਤਲਾਂ ਦੇ ਪੁੱਤਰਾਂ ਨੂੰ ਨਹੀਂ ਮਾਰਿਆ ਕਿਉਂਕਿ ਮੂਸਾ ਦੇ ਕਾਨੂੰਨ ਦੀ ਕਿਤਾਬ ਵਿਚ ਯਹੋਵਾਹ ਦਾ ਇਹ ਹੁਕਮ ਲਿਖਿਆ ਸੀ: “ਪੁੱਤਰਾਂ ਦੇ ਕਰਕੇ ਪਿਤਾਵਾਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ ਅਤੇ ਪਿਤਾਵਾਂ ਦੇ ਕਰਕੇ ਪੁੱਤਰਾਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ; ਪਰ ਹਰ ਕਿਸੇ ਨੂੰ ਉਸ ਦੇ ਆਪਣੇ ਹੀ ਪਾਪ ਕਰਕੇ ਮੌਤ ਦੀ ਸਜ਼ਾ ਦਿੱਤੀ ਜਾਵੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ