34 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ, ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ।+ 35 ਪਰ ਉੱਚੀਆਂ ਥਾਵਾਂ ਢਾਹੀਆਂ ਨਹੀਂ ਗਈਆਂ ਅਤੇ ਲੋਕ ਹਾਲੇ ਵੀ ਉੱਚੀਆਂ ਥਾਵਾਂ ਉੱਤੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ।+ ਯਹੋਵਾਹ ਦੇ ਭਵਨ ਦਾ ਉੱਪਰਲਾ ਦਰਵਾਜ਼ਾ ਉਸ ਨੇ ਹੀ ਬਣਾਇਆ ਸੀ।+