-
ਅੱਯੂਬ 34:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਉਹ ਆਦਮੀ ਨੂੰ ਉਸ ਦੇ ਕੰਮਾਂ ਦਾ ਫਲ ਦੇਵੇਗਾ+
ਅਤੇ ਜਿਨ੍ਹਾਂ ਰਾਹਾਂ ʼਤੇ ਉਹ ਚੱਲਦਾ ਹੈ, ਉਨ੍ਹਾਂ ਦੇ ਅੰਜਾਮ ਭੁਗਤਣ ਦੇਵੇਗਾ।
-
-
ਪ੍ਰਕਾਸ਼ ਦੀ ਕਿਤਾਬ 20:12, 13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਮੈਂ ਸਿੰਘਾਸਣ ਦੇ ਸਾਮ੍ਹਣੇ ਉਨ੍ਹਾਂ ਸਾਰੇ ਛੋਟੇ ਅਤੇ ਵੱਡੇ ਲੋਕਾਂ ਨੂੰ ਖੜ੍ਹੇ ਦੇਖਿਆ ਜਿਹੜੇ ਮਰ ਚੁੱਕੇ ਸਨ। ਕਿਤਾਬਾਂ* ਖੋਲ੍ਹੀਆਂ ਗਈਆਂ ਅਤੇ ਇਕ ਹੋਰ ਕਿਤਾਬ ਖੋਲ੍ਹੀ ਗਈ; ਇਹ ਜੀਵਨ ਦੀ ਕਿਤਾਬ ਸੀ।+ ਇਨ੍ਹਾਂ ਕਿਤਾਬਾਂ ਵਿਚ ਜੋ ਵੀ ਲਿਖਿਆ ਗਿਆ ਸੀ, ਉਸ ਦੇ ਆਧਾਰ ʼਤੇ ਉਨ੍ਹਾਂ ਮਰੇ ਹੋਏ ਲੋਕਾਂ ਦਾ ਉਨ੍ਹਾਂ ਦੇ ਕੰਮਾਂ ਮੁਤਾਬਕ ਨਿਆਂ ਕੀਤਾ ਗਿਆ।+ 13 ਸਮੁੰਦਰ ਨੇ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਸ ਵਿਚ ਸਨ ਅਤੇ “ਮੌਤ” ਤੇ “ਕਬਰ”* ਨੇ ਵੀ ਉਹ ਸਾਰੇ ਮਰੇ ਹੋਏ ਲੋਕ ਮੋੜ ਦਿੱਤੇ ਜਿਹੜੇ ਉਨ੍ਹਾਂ ਵਿਚ ਸਨ ਅਤੇ ਹਰੇਕ ਦਾ ਨਿਆਂ ਉਸ ਦੇ ਕੰਮਾਂ ਅਨੁਸਾਰ ਕੀਤਾ ਗਿਆ।+
-