-
ਜ਼ਬੂਰ 119:139ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
139 ਮੇਰੇ ਅੰਦਰ ਜੋਸ਼ ਦੀ ਅੱਗ ਬਲ਼ਦੀ ਹੈ+
ਕਿਉਂਕਿ ਮੇਰੇ ਵਿਰੋਧੀ ਤੇਰੀਆਂ ਗੱਲਾਂ ਭੁੱਲ ਗਏ ਹਨ।
-
-
ਮੱਤੀ 21:12, 13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਫਿਰ ਯਿਸੂ ਮੰਦਰ ਵਿਚ ਗਿਆ ਅਤੇ ਉਸ ਨੇ ਮੰਦਰ ਵਿਚ ਚੀਜ਼ਾਂ ਵੇਚਣ ਤੇ ਖ਼ਰੀਦਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦਿੱਤਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੇ ਬੈਂਚ ਉਲਟਾ ਦਿੱਤੇ।+ 13 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ,’+ ਪਰ ਤੁਸੀਂ ਇਸ ਨੂੰ ਲੁਟੇਰਿਆਂ ਦਾ ਅੱਡਾ ਬਣਾਈ ਬੈਠੇ ਹੋ।”+
-
-
ਮਰਕੁਸ 11:15-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਉਹ ਯਰੂਸ਼ਲਮ ਵਿਚ ਆਏ। ਉੱਥੇ ਯਿਸੂ ਮੰਦਰ ਵਿਚ ਗਿਆ ਅਤੇ ਉਹ ਮੰਦਰ ਵਿਚ ਚੀਜ਼ਾਂ ਵੇਚਣ ਅਤੇ ਖ਼ਰੀਦਣ ਵਾਲੇ ਲੋਕਾਂ ਨੂੰ ਬਾਹਰ ਕੱਢਣ ਲੱਗਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੇ ਬੈਂਚ ਉਲਟਾ ਦਿੱਤੇ+ 16 ਅਤੇ ਉਸ ਨੇ ਕਿਸੇ ਨੂੰ ਕੋਈ ਵੀ ਚੀਜ਼ ਲੈ ਕੇ ਮੰਦਰ ਵਿੱਚੋਂ ਦੀ ਲੰਘਣ ਨਾ ਦਿੱਤਾ। 17 ਉਸ ਨੇ ਉਨ੍ਹਾਂ ਨੂੰ ਸਿਖਾਉਂਦੇ ਹੋਏ ਕਿਹਾ: “ਕੀ ਇਹ ਨਹੀਂ ਲਿਖਿਆ ਹੋਇਆ, ‘ਮੇਰਾ ਘਰ ਸਭ ਕੌਮਾਂ ਦੇ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ’?+ ਪਰ ਤੁਸੀਂ ਇਸ ਨੂੰ ਲੁਟੇਰਿਆਂ ਦਾ ਅੱਡਾ ਬਣਾਈ ਬੈਠੇ ਹੋ।”+
-
-
ਯੂਹੰਨਾ 2:13-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਯਹੂਦੀਆਂ ਦਾ ਪਸਾਹ ਦਾ ਤਿਉਹਾਰ+ ਨੇੜੇ ਆ ਗਿਆ ਸੀ ਅਤੇ ਯਿਸੂ ਯਰੂਸ਼ਲਮ ਨੂੰ ਗਿਆ। 14 ਉਸ ਨੇ ਮੰਦਰ ਵਿਚ ਪਸ਼ੂ, ਭੇਡਾਂ ਅਤੇ ਕਬੂਤਰ+ ਵੇਚਣ ਵਾਲਿਆਂ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਨੂੰ ਬੈਠੇ ਦੇਖਿਆ। 15 ਇਸ ਲਈ ਉਸ ਨੇ ਰੱਸੀਆਂ ਦਾ ਇਕ ਕੋਰੜਾ ਬਣਾਇਆ ਅਤੇ ਉਨ੍ਹਾਂ ਸਾਰਿਆਂ ਨੂੰ ਭੇਡਾਂ ਅਤੇ ਪਸ਼ੂਆਂ ਸਣੇ ਮੰਦਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਪੈਸੇ ਖਿਲਾਰ ਦਿੱਤੇ ਅਤੇ ਉਨ੍ਹਾਂ ਦੇ ਮੇਜ਼ ਉਲਟਾ ਦਿੱਤੇ।+ 16 ਉਸ ਨੇ ਕਬੂਤਰ ਵੇਚਣ ਵਾਲਿਆਂ ਨੂੰ ਕਿਹਾ: “ਇਨ੍ਹਾਂ ਚੀਜ਼ਾਂ ਨੂੰ ਇੱਥੋਂ ਲੈ ਜਾਓ! ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ!”+ 17 ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਇਹ ਲਿਖਿਆ ਹੈ: “ਤੇਰੇ ਘਰ ਲਈ ਜੋਸ਼ ਦੀ ਅੱਗ ਮੇਰੇ ਅੰਦਰ ਬਲ਼ ਰਹੀ ਹੈ।”+
-