13 ਨਤੀਜੇ ਵਜੋਂ ਮਿਸਰੀਆਂ ਨੇ ਇਜ਼ਰਾਈਲੀਆਂ ਤੋਂ ਬੇਰਹਿਮੀ ਨਾਲ ਗ਼ੁਲਾਮੀ ਕਰਾਈ।+ 14 ਉਨ੍ਹਾਂ ਨੇ ਇਜ਼ਰਾਈਲੀਆਂ ਤੋਂ ਸਖ਼ਤ ਮਜ਼ਦੂਰੀ ਕਰਾ ਕੇ ਉਨ੍ਹਾਂ ਦਾ ਜੀਉਣਾ ਮੁਸ਼ਕਲ ਕਰ ਦਿੱਤਾ ਅਤੇ ਉਨ੍ਹਾਂ ਤੋਂ ਗਾਰਾ ਤੇ ਇੱਟਾਂ ਬਣਵਾਈਆਂ ਅਤੇ ਖੇਤਾਂ ਵਿਚ ਹਰ ਤਰ੍ਹਾਂ ਦੀ ਮਜ਼ਦੂਰੀ ਕਰਵਾਈ। ਹਾਂ, ਉਨ੍ਹਾਂ ਨੂੰ ਔਖੇ ਹਾਲਾਤਾਂ ਵਿਚ ਹਰ ਤਰ੍ਹਾਂ ਦੀ ਮਜ਼ਦੂਰੀ ਕਰਨ ਲਈ ਮਜਬੂਰ ਕੀਤਾ।+