44 ਪਰ ਮੈਂ ਤੁਹਾਨੂੰ ਕਹਿੰਦਾ ਹਾਂ: ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ+ ਅਤੇ ਜੋ ਤੁਹਾਨੂੰ ਸਤਾਉਂਦੇ ਹਨ, ਉਨ੍ਹਾਂ ਲਈ ਪ੍ਰਾਰਥਨਾ ਕਰਦੇ ਰਹੋ+ 45 ਤਾਂਕਿ ਤੁਸੀਂ ਆਪਣੇ ਸਵਰਗੀ ਪਿਤਾ ਦੇ ਪੁੱਤਰ ਬਣੋ+ ਕਿਉਂਕਿ ਉਹ ਆਪਣਾ ਸੂਰਜ ਬੁਰਿਆਂ ਅਤੇ ਚੰਗਿਆਂ ਦੋਹਾਂ ʼਤੇ ਚਾੜ੍ਹਦਾ ਹੈ ਅਤੇ ਨੇਕ ਤੇ ਦੁਸ਼ਟ ਦੋਹਾਂ ʼਤੇ ਮੀਂਹ ਵਰ੍ਹਾਉਂਦਾ ਹੈ।+