ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 36:15, 16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ। 16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+

  • ਯਸਾਯਾਹ 42:24, 25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਕਿਸ ਨੇ ਯਾਕੂਬ ਨੂੰ ਲੁੱਟਣ ਲਈ ਦੇ ਦਿੱਤਾ

      ਅਤੇ ਇਜ਼ਰਾਈਲ ਨੂੰ ਲੁਟੇਰਿਆਂ ਦੇ ਹੱਥ ਵਿਚ ਦੇ ਦਿੱਤਾ?

      ਕੀ ਯਹੋਵਾਹ ਨੇ ਨਹੀਂ ਜਿਸ ਦੇ ਖ਼ਿਲਾਫ਼ ਅਸੀਂ ਪਾਪ ਕੀਤਾ?

      ਉਨ੍ਹਾਂ ਨੇ ਉਸ ਦੇ ਰਾਹਾਂ ʼਤੇ ਚੱਲਣ ਤੋਂ ਇਨਕਾਰ ਕੀਤਾ

      ਅਤੇ ਉਨ੍ਹਾਂ ਨੇ ਉਸ ਦੇ ਕਾਨੂੰਨ* ਦੀ ਪਾਲਣਾ ਨਹੀਂ ਕੀਤੀ।+

      25 ਇਸ ਲਈ ਉਹ ਉਸ ਉੱਤੇ ਕ੍ਰੋਧ ਦੀ ਅੱਗ ਵਰ੍ਹਾਉਂਦਾ ਰਿਹਾ,

      ਹਾਂ, ਆਪਣੇ ਗੁੱਸੇ ਦੀ ਅੱਗ ਤੇ ਯੁੱਧ ਦਾ ਕਹਿਰ।+

      ਇਸ ਨੇ ਉਸ ਦੇ ਆਲੇ-ਦੁਆਲਿਓਂ ਸਭ ਕੁਝ ਭਸਮ ਕਰ ਦਿੱਤਾ, ਫਿਰ ਵੀ ਉਸ ਨੇ ਧਿਆਨ ਨਹੀਂ ਦਿੱਤਾ।+

      ਉਹ ਇਸ ਨਾਲ ਜਲ਼ ਗਿਆ, ਪਰ ਉਹ ਫਿਰ ਵੀ ਨਹੀਂ ਸਮਝਿਆ।+

  • ਜ਼ਕਰਯਾਹ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਮੇਰਾ ਗੁੱਸਾ ਉਨ੍ਹਾਂ ਕੌਮਾਂ ʼਤੇ ਭੜਕਿਆ ਹੈ ਜੋ ਅਮਨ-ਚੈਨ ਨਾਲ ਵੱਸਦੀਆਂ ਹਨ+ ਕਿਉਂਕਿ ਮੈਂ ਆਪਣੇ ਲੋਕਾਂ ਨੂੰ ਥੋੜ੍ਹੀ ਜਿਹੀ ਸਜ਼ਾ ਦੇਣੀ ਚਾਹੁੰਦਾ ਸੀ,+ ਪਰ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।”’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ