-
ਕੂਚ 32:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਯਹੋਵਾਹ ਨੇ ਮੂਸਾ ਨੂੰ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਇਹ ਲੋਕ ਕਿੰਨੇ ਢੀਠ ਹਨ।+
-
-
2 ਰਾਜਿਆਂ 17:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਯਹੋਵਾਹ ਇਜ਼ਰਾਈਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਰਾਹੀਂ ਤੇ ਹਰ ਦਰਸ਼ੀ ਰਾਹੀਂ ਇਹ ਕਹਿ ਕੇ ਚੇਤਾਵਨੀ ਦਿੰਦਾ ਰਿਹਾ:+ “ਆਪਣੇ ਬੁਰੇ ਰਾਹਾਂ ਤੋਂ ਮੁੜੋ!+ ਜਿਹੜਾ ਕਾਨੂੰਨ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਸੀ ਅਤੇ ਆਪਣੇ ਸੇਵਕ ਨਬੀਆਂ ਰਾਹੀਂ ਤੁਹਾਨੂੰ ਘੱਲਿਆ ਸੀ, ਉਸ ਸਾਰੇ ਕਾਨੂੰਨ ਅਨੁਸਾਰ ਮੇਰੇ ਹੁਕਮਾਂ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰੋ।” 14 ਪਰ ਉਨ੍ਹਾਂ ਨੇ ਗੱਲ ਨਹੀਂ ਮੰਨੀ ਅਤੇ ਉਹ ਆਪਣੇ ਪਿਉ-ਦਾਦਿਆਂ ਵਾਂਗ ਢੀਠ ਬਣੇ ਰਹੇ* ਜਿਨ੍ਹਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ʼਤੇ ਨਿਹਚਾ ਨਹੀਂ ਕੀਤੀ ਸੀ।+
-
-
2 ਇਤਿਹਾਸ 36:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ। 16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+
-