-
ਲੂਕਾ 1:30-35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਇਸ ਲਈ ਦੂਤ ਨੇ ਉਸ ਨੂੰ ਕਿਹਾ: “ਮਰੀਅਮ, ਨਾ ਡਰ। ਤੇਰੇ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। 31 ਦੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇਕ ਪੁੱਤਰ ਨੂੰ ਜਨਮ ਦੇਵੇਂਗੀ।+ ਤੂੰ ਉਸ ਦਾ ਨਾਂ ਯਿਸੂ ਰੱਖੀਂ।+ 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ 33 ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”+
34 ਪਰ ਮਰੀਅਮ ਨੇ ਦੂਤ ਨੂੰ ਕਿਹਾ: “ਇਹ ਕਿਵੇਂ ਹੋ ਸਕਦਾ ਹੈ? ਮੈਂ ਤਾਂ ਅਜੇ ਕੁਆਰੀ ਹਾਂ।”*+ 35 ਦੂਤ ਨੇ ਉਸ ਨੂੰ ਜਵਾਬ ਦਿੱਤਾ: “ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ+ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ+ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।+
-