17 ਹੇ ਯਹੋਵਾਹ, ਇਹ ਸੱਚ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਕੌਮਾਂ ਤੇ ਉਨ੍ਹਾਂ ਦੇ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੈ।+ 18 ਉਨ੍ਹਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿਚ ਸੁੱਟ ਦਿੱਤਾ ਕਿਉਂਕਿ ਉਹ ਦੇਵਤੇ ਨਹੀਂ,+ ਸਗੋਂ ਇਨਸਾਨ ਦੇ ਹੱਥਾਂ ਦੀ ਕਾਰੀਗਰੀ ਸਨ,+ ਉਹ ਤਾਂ ਬੱਸ ਲੱਕੜ ਤੇ ਪੱਥਰ ਹੀ ਸਨ। ਇਸੇ ਲਈ ਉਹ ਉਨ੍ਹਾਂ ਨੂੰ ਨਾਸ਼ ਕਰ ਪਾਏ।