13 ਫਿਰ ਕਿਤੇ ਜਾ ਕੇ ਮੇਰਾ ਗੁੱਸਾ ਠੰਢਾ ਹੋਵੇਗਾ ਅਤੇ ਉਨ੍ਹਾਂ ਦੇ ਵਿਰੁੱਧ ਮੇਰਾ ਕ੍ਰੋਧ ਸ਼ਾਂਤ ਹੋਵੇਗਾ ਅਤੇ ਮੈਨੂੰ ਚੈਨ ਆਵੇਗਾ।+ ਜਦੋਂ ਉਨ੍ਹਾਂ ਦੇ ਖ਼ਿਲਾਫ਼ ਮੇਰੇ ਗੁੱਸੇ ਦਾ ਕਹਿਰ ਥੰਮ੍ਹ ਜਾਵੇਗਾ, ਉਦੋਂ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਨੇ ਇਹ ਗੱਲ ਇਸ ਕਰਕੇ ਕਹੀ ਹੈ ਕਿਉਂਕਿ ਮੈਂ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+