-
2 ਇਤਿਹਾਸ 33:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਯਹੋਵਾਹ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲ ਕਰਦਾ ਰਿਹਾ, ਪਰ ਉਨ੍ਹਾਂ ਨੇ ਕੋਈ ਧਿਆਨ ਨਾ ਦਿੱਤਾ।+
-
-
2 ਇਤਿਹਾਸ 36:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ। 16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+
-
-
ਨਹਮਯਾਹ 9:29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 ਭਾਵੇਂ ਤੂੰ ਉਨ੍ਹਾਂ ਨੂੰ ਆਪਣੇ ਕਾਨੂੰਨ ਵੱਲ ਵਾਪਸ ਲਿਆਉਣ ਲਈ ਚੇਤਾਵਨੀ ਦਿੰਦਾ ਸੀ, ਪਰ ਉਨ੍ਹਾਂ ਨੇ ਗੁਸਤਾਖ਼ੀ ਕੀਤੀ ਅਤੇ ਤੇਰੇ ਹੁਕਮ ਨਹੀਂ ਮੰਨੇ;+ ਉਨ੍ਹਾਂ ਨੇ ਤੇਰੇ ਨਿਯਮਾਂ ਖ਼ਿਲਾਫ਼ ਜਾ ਕੇ ਪਾਪ ਕੀਤਾ ਜਿਨ੍ਹਾਂ ਨੂੰ ਮੰਨ ਕੇ ਇਨਸਾਨ ਜੀਉਂਦਾ ਰਹਿ ਸਕਦਾ ਹੈ।+ ਪਰ ਉਨ੍ਹਾਂ ਨੇ ਢੀਠ ਹੋ ਕੇ ਤੇਰੇ ਵੱਲ ਪਿੱਠ ਕਰ ਲਈ ਤੇ ਆਪਣੀ ਗਰਦਨ ਅਕੜਾ ਲਈ ਅਤੇ ਸੁਣਨ ਤੋਂ ਇਨਕਾਰ ਕਰ ਦਿੱਤਾ।
-