-
ਉਤਪਤ 33:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਪਰ ਯਾਕੂਬ ਨੇ ਉਸ ਨੂੰ ਕਿਹਾ: “ਮੇਰੇ ਸੁਆਮੀ ਨੂੰ ਪਤਾ ਹੈ ਕਿ ਮੇਰੇ ਬੱਚੇ ਛੋਟੇ ਹਨ+ ਅਤੇ ਕਈ ਭੇਡਾਂ-ਬੱਕਰੀਆਂ ਤੇ ਗਾਂਵਾਂ ਸੂਈਆਂ ਹਨ। ਜੇ ਮੈਂ ਉਨ੍ਹਾਂ ਨੂੰ ਇੱਕੋ ਦਿਨ ਤੇਜ਼-ਤੇਜ਼ ਹੱਕਾਂਗਾ, ਤਾਂ ਸਾਰੇ ਜਾਨਵਰ ਮਰ-ਮੁੱਕ ਜਾਣਗੇ।
-
-
1 ਪਤਰਸ 5:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਚਰਵਾਹਿਆਂ ਵਾਂਗ ਪਰਮੇਸ਼ੁਰ ਦੀਆਂ ਭੇਡਾਂ ਦੀ ਦੇਖ-ਭਾਲ ਕਰੋ+ ਜਿਨ੍ਹਾਂ ਦੀ ਜ਼ਿੰਮੇਵਾਰੀ ਤੁਹਾਨੂੰ ਸੌਂਪੀ ਗਈ ਹੈ। ਨਿਗਾਹਬਾਨ ਹੋਣ ਦੇ ਨਾਤੇ* ਆਪਣਾ ਕੰਮ ਮਜਬੂਰੀ ਨਾਲ ਨਹੀਂ, ਸਗੋਂ ਪਰਮੇਸ਼ੁਰ ਦੇ ਸਾਮ੍ਹਣੇ ਖ਼ੁਸ਼ੀ-ਖ਼ੁਸ਼ੀ ਕਰੋ+ ਅਤੇ ਬੇਈਮਾਨੀ ਨਾਲ ਕੁਝ ਹਾਸਲ ਕਰਨ ਦੇ ਲਾਲਚ ਨਾਲ ਨਹੀਂ,+ ਸਗੋਂ ਜੀ-ਜਾਨ ਨਾਲ ਕਰੋ; 3 ਨਾ ਹੀ ਉਨ੍ਹਾਂ ਉੱਤੇ ਹੁਕਮ ਚਲਾਓ ਜਿਹੜੇ ਪਰਮੇਸ਼ੁਰ ਦੀ ਅਮਾਨਤ* ਹਨ,+ ਸਗੋਂ ਭੇਡਾਂ ਲਈ ਮਿਸਾਲ ਬਣੋ।+
-