-
ਯਿਰਮਿਯਾਹ 34:2, 3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 “ਇਜ਼ਰਾਈਲ ਦਾ ਪਰਮੇਸ਼ੁਰ ਯਹੋਵਾਹ ਇਹ ਕਹਿੰਦਾ ਹੈ, ‘ਜਾਹ ਅਤੇ ਯਹੂਦਾਹ ਦੇ ਰਾਜੇ ਸਿਦਕੀਯਾਹ+ ਨਾਲ ਗੱਲ ਕਰ ਅਤੇ ਉਸ ਨੂੰ ਦੱਸ: “ਯਹੋਵਾਹ ਕਹਿੰਦਾ ਹੈ, ‘ਮੈਂ ਇਹ ਸ਼ਹਿਰ ਬਾਬਲ ਦੇ ਰਾਜੇ ਦੇ ਹੱਥ ਵਿਚ ਦੇਣ ਜਾ ਰਿਹਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।+ 3 ਤੂੰ ਉਸ ਦੇ ਹੱਥੋਂ ਨਹੀਂ ਬਚੇਂਗਾ। ਤੈਨੂੰ ਫੜ ਕੇ ਜ਼ਰੂਰ ਉਸ ਦੇ ਹੱਥ ਵਿਚ ਦਿੱਤਾ ਜਾਵੇਗਾ।+ ਤੈਨੂੰ ਬਾਬਲ ਦੇ ਰਾਜੇ ਦੇ ਸਾਮ੍ਹਣੇ ਪੇਸ਼ ਹੋ ਕੇ ਉਸ ਨਾਲ ਗੱਲ ਕਰਨੀ ਪਵੇਗੀ ਅਤੇ ਤੈਨੂੰ ਬਾਬਲ ਲਿਜਾਇਆ ਜਾਵੇਗਾ।’+
-
-
ਯਿਰਮਿਯਾਹ 37:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪਰ ਕਸਦੀ ਵਾਪਸ ਆਉਣਗੇ ਅਤੇ ਹਮਲਾ ਕਰ ਕੇ ਸ਼ਹਿਰ ʼਤੇ ਕਬਜ਼ਾ ਕਰ ਲੈਣਗੇ ਅਤੇ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ।”+
-