-
ਕੂਚ 7:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਜਦੋਂ ਮੈਂ ਮਿਸਰੀਆਂ ਦੇ ਖ਼ਿਲਾਫ਼ ਆਪਣਾ ਹੱਥ ਚੁੱਕਾਂਗਾ ਅਤੇ ਉਨ੍ਹਾਂ ਵਿੱਚੋਂ ਇਜ਼ਰਾਈਲੀਆਂ ਨੂੰ ਕੱਢ ਲੈ ਜਾਵਾਂਗਾ, ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।”+
-
-
ਬਿਵਸਥਾ ਸਾਰ 4:34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
34 ਜਾਂ ਕੀ ਪਰਮੇਸ਼ੁਰ ਨੇ ਕਦੇ ਦੂਜੀਆਂ ਕੌਮਾਂ ਵਿੱਚੋਂ ਆਪਣੇ ਲਈ ਕਿਸੇ ਕੌਮ ਨੂੰ ਚੁਣਨ ਦੀ ਕੋਸ਼ਿਸ਼ ਕੀਤੀ ਸੀ? ਕੀ ਤੁਸੀਂ ਖ਼ੁਦ ਆਪਣੀਆਂ ਅੱਖਾਂ ਨਾਲ ਨਹੀਂ ਦੇਖਿਆ ਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਡੀ ਖ਼ਾਤਰ ਮਿਸਰ ਨੂੰ ਸਜ਼ਾਵਾਂ ਦਿੱਤੀਆਂ,* ਆਪਣੇ ਬਲਵੰਤ ਹੱਥ+ ਅਤੇ ਤਾਕਤਵਰ ਬਾਂਹ* ਦਾ ਕਮਾਲ ਦਿਖਾਇਆ, ਕਰਾਮਾਤਾਂ ਤੇ ਚਮਤਕਾਰ ਕੀਤੇ,+ ਯੁੱਧ ਕੀਤਾ+ ਅਤੇ ਦਿਲ ਦਹਿਲਾਉਣ ਵਾਲੇ ਕੰਮ ਕੀਤੇ?+
-
-
2 ਸਮੂਏਲ 7:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਧਰਤੀ ਉੱਤੇ ਤੇਰੀ ਪਰਜਾ ਇਜ਼ਰਾਈਲ ਵਰਗੀ ਹੋਰ ਕਿਹੜੀ ਕੌਮ ਹੈ?+ ਪਰਮੇਸ਼ੁਰ ਨੇ ਆਪ ਜਾ ਕੇ ਉਨ੍ਹਾਂ ਲੋਕਾਂ ਨੂੰ ਛੁਡਾਇਆ ਤਾਂਕਿ ਉਹ ਉਸ ਦੀ ਪਰਜਾ ਬਣਨ+ ਤੇ ਉਸ ਨੇ ਉਨ੍ਹਾਂ ਲਈ ਵੱਡੇ-ਵੱਡੇ ਤੇ ਅਸਚਰਜ ਕੰਮ ਕਰ ਕੇ+ ਆਪਣਾ ਨਾਂ ਬੁਲੰਦ ਕੀਤਾ।+ ਤੂੰ ਆਪਣੀ ਪਰਜਾ ਦੀ ਖ਼ਾਤਰ, ਜਿਸ ਨੂੰ ਤੂੰ ਮਿਸਰ ਤੋਂ ਆਪਣੇ ਲਈ ਛੁਡਾਇਆ ਸੀ, ਕੌਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਭਜਾ ਦਿੱਤਾ।
-