15 ਐਲੂਲ ਦੀ 25 ਤਾਰੀਖ਼ ਨੂੰ ਕੰਧ ਬਣਾਉਣ ਦਾ ਕੰਮ ਪੂਰਾ ਹੋ ਗਿਆ, ਕੁੱਲ 52 ਦਿਨਾਂ ਵਿਚ।
16 ਜਿਉਂ ਹੀ ਸਾਡੇ ਸਾਰੇ ਦੁਸ਼ਮਣਾਂ ਨੇ ਇਸ ਬਾਰੇ ਸੁਣਿਆ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਇਹ ਦੇਖਿਆ, ਤਾਂ ਉਹ ਬਹੁਤ ਸ਼ਰਮਿੰਦਾ ਹੋਏ+ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਡੇ ਪਰਮੇਸ਼ੁਰ ਦੀ ਮਦਦ ਨਾਲ ਹੀ ਇਹ ਕੰਮ ਪੂਰਾ ਹੋਇਆ ਸੀ।