ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਤੇਰਾ ਘਰਾਣਾ ਅਤੇ ਤੇਰਾ ਰਾਜ ਸਦਾ ਲਈ ਤੇਰੇ ਅੱਗੇ ਮਹਿਫੂਜ਼ ਰਹੇਗਾ; ਤੇਰਾ ਸਿੰਘਾਸਣ ਹਮੇਸ਼ਾ ਲਈ ਮਜ਼ਬੂਤੀ ਨਾਲ ਕਾਇਮ ਰਹੇਗਾ।”’”+

      17 ਨਾਥਾਨ ਨੇ ਇਹ ਸਾਰੀਆਂ ਗੱਲਾਂ ਅਤੇ ਇਹ ਸਾਰਾ ਦਰਸ਼ਣ ਦਾਊਦ ਨੂੰ ਦੱਸਿਆ।+

  • 1 ਰਾਜਿਆਂ 2:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਅਤੇ ਯਹੋਵਾਹ ਮੇਰੇ ਬਾਰੇ ਕੀਤਾ ਆਪਣਾ ਇਹ ਵਾਅਦਾ ਪੂਰਾ ਕਰੇਗਾ: ‘ਜੇ ਤੇਰੇ ਪੁੱਤਰ ਆਪਣੇ ਰਾਹ ਵੱਲ ਧਿਆਨ ਦੇਣ ਅਤੇ ਆਪਣੇ ਸਾਰੇ ਦਿਲ ਤੇ ਸਾਰੀ ਜਾਨ ਨਾਲ ਮੇਰੇ ਅੱਗੇ ਵਫ਼ਾਦਾਰੀ ਨਾਲ ਚੱਲਣ,+ ਤਾਂ ਇਜ਼ਰਾਈਲ ਦੇ ਸਿੰਘਾਸਣ ʼਤੇ ਬੈਠਣ ਲਈ ਤੇਰੇ ਵੰਸ਼ ਦਾ ਕੋਈ-ਨਾ-ਕੋਈ ਆਦਮੀ ਹਮੇਸ਼ਾ ਹੋਵੇਗਾ।’*+

  • ਜ਼ਬੂਰ 89:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਮੈਂ ਆਪਣੇ ਸੇਵਕ ਦਾਊਦ ਨੂੰ ਲੱਭਿਆ;+

      ਮੈਂ ਪਵਿੱਤਰ ਤੇਲ ਪਾ ਕੇ ਉਸ ਨੂੰ ਨਿਯੁਕਤ ਕੀਤਾ।+

  • ਜ਼ਬੂਰ 89:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਮੈਂ ਉਸ ਦੀ ਸੰਤਾਨ* ਨੂੰ ਹਮੇਸ਼ਾ ਲਈ ਕਾਇਮ ਰੱਖਾਂਗਾ

      ਅਤੇ ਮੈਂ ਉਸ ਦਾ ਸਿੰਘਾਸਣ ਆਕਾਸ਼ਾਂ ਵਾਂਗ ਹਮੇਸ਼ਾ ਸਥਿਰ ਰੱਖਾਂਗਾ।+

  • ਯਸਾਯਾਹ 9:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਉਹ ਦੇ ਰਾਜ* ਦੀ ਤਰੱਕੀ

      ਅਤੇ ਸ਼ਾਂਤੀ ਦੀ ਕੋਈ ਹੱਦ ਨਾ ਹੋਵੇਗੀ,+

      ਉਹ ਦਾਊਦ ਦੀ ਰਾਜ-ਗੱਦੀ ਉੱਤੇ ਬੈਠੇਗਾ+ ਅਤੇ ਉਸ ਦੇ ਰਾਜ ਦੀ ਵਾਗਡੋਰ ਸੰਭਾਲੇਗਾ

      ਤਾਂਕਿ ਨਿਆਂ ਅਤੇ ਧਾਰਮਿਕਤਾ* ਨਾਲ

      ਉਹ ਹੁਣ ਅਤੇ ਸਦਾ ਲਈ

      ਇਸ ਨੂੰ ਮਜ਼ਬੂਤੀ ਨਾਲ ਕਾਇਮ ਕਰੇ ਤੇ ਸੰਭਾਲੀ ਰੱਖੇ।+

      ਸੈਨਾਵਾਂ ਦੇ ਯਹੋਵਾਹ ਦਾ ਜੋਸ਼ ਇੱਦਾਂ ਕਰੇਗਾ।

  • ਲੂਕਾ 1:32, 33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਉਹ ਮਹਾਨ ਹੋਵੇਗਾ+ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ+ ਅਤੇ ਯਹੋਵਾਹ* ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ+ 33 ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ