-
2 ਰਾਜਿਆਂ 25:8-10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪੰਜਵੇਂ ਮਹੀਨੇ ਦੀ 7 ਤਾਰੀਖ਼ ਨੂੰ ਯਾਨੀ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ 19ਵੇਂ ਸਾਲ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ,+ ਜੋ ਬਾਬਲ ਦੇ ਰਾਜੇ ਦਾ ਸੇਵਕ ਸੀ, ਯਰੂਸ਼ਲਮ ਆਇਆ।+ 9 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ+ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ;+ ਨਾਲੇ ਉਸ ਨੇ ਹਰੇਕ ਮੰਨੇ-ਪ੍ਰਮੰਨੇ ਆਦਮੀ ਦੇ ਘਰ ਨੂੰ ਸਾੜ ਸੁੱਟਿਆ।+ 10 ਅਤੇ ਪਹਿਰੇਦਾਰਾਂ ਦੇ ਮੁਖੀ ਨਾਲ ਆਈ ਕਸਦੀਆਂ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੁਆਲੇ ਬਣੀਆਂ ਕੰਧਾਂ ਨੂੰ ਢਾਹ ਦਿੱਤਾ।+
-
-
2 ਇਤਿਹਾਸ 34:24, 25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 “ਯਹੋਵਾਹ ਇਹ ਕਹਿੰਦਾ ਹੈ, ‘ਮੈਂ ਇਸ ਜਗ੍ਹਾ ʼਤੇ ਅਤੇ ਇਸ ਦੇ ਵਾਸੀਆਂ ਉੱਤੇ ਬਿਪਤਾ ਲਿਆਵਾਂਗਾ,+ ਹਾਂ, ਉਹ ਸਾਰੇ ਸਰਾਪ ਜੋ ਉਸ ਕਿਤਾਬ ਵਿਚ ਲਿਖੇ ਹੋਏ ਹਨ+ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੜ੍ਹ ਕੇ ਸੁਣਾਈ ਸੀ। 25 ਕਿਉਂਕਿ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ+ ਅਤੇ ਉਹ ਆਪਣੇ ਹੱਥਾਂ ਦੇ ਸਾਰੇ ਕੰਮਾਂ ਨਾਲ ਮੇਰਾ ਗੁੱਸਾ ਭੜਕਾਉਣ ਲਈ ਦੂਜੇ ਦੇਵਤਿਆਂ ਅੱਗੇ ਬਲ਼ੀਆਂ ਚੜ੍ਹਾਉਂਦੇ ਹਨ+ ਤਾਂਕਿ ਇਨ੍ਹਾਂ ਦਾ ਧੂੰਆਂ ਉੱਠੇ, ਇਸ ਲਈ ਮੇਰੇ ਕ੍ਰੋਧ ਦਾ ਪਿਆਲਾ ਇਸ ਜਗ੍ਹਾ ʼਤੇ ਡੋਲ੍ਹਿਆ ਜਾਵੇਗਾ ਤੇ ਇਸ ਕ੍ਰੋਧ ਦੀ ਅੱਗ ਕਦੇ ਨਹੀਂ ਬੁਝੇਗੀ।’”+
-
-
2 ਇਤਿਹਾਸ 36:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+
17 ਇਸ ਲਈ ਉਸ ਨੇ ਕਸਦੀਆਂ ਦੇ ਰਾਜੇ ਨੂੰ ਉਨ੍ਹਾਂ ਵਿਰੁੱਧ ਲਿਆਂਦਾ+ ਜਿਸ ਨੇ ਉਨ੍ਹਾਂ ਦੇ ਪਵਿੱਤਰ ਸਥਾਨ ਵਿਚ+ ਉਨ੍ਹਾਂ ਦੇ ਮੁੰਡਿਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ;+ ਉਸ ਨੇ ਗੱਭਰੂ ਜਾਂ ਕੁਆਰੀ, ਬੁੱਢੇ ਜਾਂ ਬੀਮਾਰ ʼਤੇ ਕੋਈ ਤਰਸ ਨਾ ਖਾਧਾ।+ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਹੱਥ ਵਿਚ ਦੇ ਦਿੱਤਾ।+
-