-
2 ਇਤਿਹਾਸ 36:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਉਨ੍ਹਾਂ ਦੇ ਪਿਉ-ਦਾਦਿਆਂ ਦਾ ਪਰਮੇਸ਼ੁਰ ਯਹੋਵਾਹ ਆਪਣੇ ਸੰਦੇਸ਼ ਦੇਣ ਵਾਲਿਆਂ ਰਾਹੀਂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ, ਹਾਂ, ਵਾਰ-ਵਾਰ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਰਿਹਾ ਕਿਉਂਕਿ ਉਸ ਨੂੰ ਆਪਣੇ ਲੋਕਾਂ ਅਤੇ ਆਪਣੇ ਨਿਵਾਸ-ਸਥਾਨ ʼਤੇ ਤਰਸ ਆਉਂਦਾ ਸੀ। 16 ਪਰ ਉਹ ਸੱਚੇ ਪਰਮੇਸ਼ੁਰ ਵੱਲੋਂ ਸੰਦੇਸ਼ ਦੇਣ ਵਾਲਿਆਂ ਦਾ ਮਜ਼ਾਕ ਉਡਾਉਂਦੇ ਰਹੇ+ ਅਤੇ ਉਨ੍ਹਾਂ ਨੇ ਉਸ ਦੀਆਂ ਗੱਲਾਂ ਨੂੰ ਤੁੱਛ ਸਮਝਿਆ+ ਤੇ ਉਸ ਦੇ ਨਬੀਆਂ ਦਾ ਮਜ਼ਾਕ ਉਡਾਇਆ।+ ਉਹ ਉਦੋਂ ਤਕ ਇਸ ਤਰ੍ਹਾਂ ਕਰਦੇ ਰਹੇ ਜਦ ਤਕ ਉਨ੍ਹਾਂ ਦੇ ਸੁਧਰਨ ਦੀ ਕੋਈ ਉਮੀਦ ਨਾ ਰਹੀ। ਅਖ਼ੀਰ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ।+
-
-
ਯਿਰਮਿਯਾਹ 20:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਮੈਂ ਜਦੋਂ ਵੀ ਬੋਲਦਾ ਹਾਂ, ਤਾਂ ਮੈਨੂੰ ਚੀਕ-ਚੀਕ ਕੇ ਕਹਿਣਾ ਪੈਂਦਾ,
“ਮਾਰ-ਧਾੜ ਅਤੇ ਤਬਾਹੀ!”
ਕਿਉਂਕਿ ਯਹੋਵਾਹ ਦੇ ਸੰਦੇਸ਼ ਕਾਰਨ ਮੈਨੂੰ ਸਾਰਾ-ਸਾਰਾ ਦਿਨ ਬੇਇੱਜ਼ਤੀ ਸਹਿਣੀ ਪੈਂਦੀ ਹੈ ਅਤੇ ਮੇਰਾ ਮਜ਼ਾਕ ਉਡਾਇਆ ਜਾਂਦਾ ਹੈ।+
-