ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 8:33, 34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 “ਜੇ ਤੇਰੀ ਪਰਜਾ ਇਜ਼ਰਾਈਲ ਤੇਰੇ ਖ਼ਿਲਾਫ਼ ਵਾਰ-ਵਾਰ ਪਾਪ ਕਰਨ ਕਰਕੇ ਦੁਸ਼ਮਣ ਹੱਥੋਂ ਹਾਰ ਜਾਵੇ+ ਅਤੇ ਫਿਰ ਉਹ ਤੇਰੇ ਵੱਲ ਮੁੜੇ ਤੇ ਤੇਰੇ ਨਾਂ ਦੀ ਮਹਿਮਾ ਕਰੇ+ ਅਤੇ ਇਸ ਭਵਨ ਵਿਚ ਤੈਨੂੰ ਪ੍ਰਾਰਥਨਾ ਕਰੇ ਤੇ ਤੇਰੇ ਤੋਂ ਰਹਿਮ ਦੀ ਭੀਖ ਮੰਗੇ,+ 34 ਤਾਂ ਤੂੰ ਸਵਰਗ ਤੋਂ ਸੁਣੀਂ ਅਤੇ ਆਪਣੀ ਪਰਜਾ ਇਜ਼ਰਾਈਲ ਦਾ ਪਾਪ ਮਾਫ਼ ਕਰੀਂ ਤੇ ਉਨ੍ਹਾਂ ਨੂੰ ਉਸ ਦੇਸ਼ ਵਿਚ ਵਾਪਸ ਲੈ ਆਈਂ ਜੋ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।+

  • ਜ਼ਬੂਰ 106:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਉਨ੍ਹਾਂ ਦੀ ਖ਼ਾਤਰ ਉਹ ਆਪਣਾ ਇਕਰਾਰ ਯਾਦ ਕਰਦਾ ਸੀ,

      ਆਪਣੇ ਬੇਹੱਦ ਅਟੱਲ ਪਿਆਰ ਕਰਕੇ ਉਨ੍ਹਾਂ ʼਤੇ ਤਰਸ ਖਾਂਦਾ ਸੀ।*+

  • ਯਿਰਮਿਯਾਹ 7:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: “ਆਪਣੇ ਰਵੱਈਏ ਅਤੇ ਕੰਮਾਂ ਨੂੰ ਸੁਧਾਰੋ ਅਤੇ ਮੈਂ ਤੁਹਾਨੂੰ ਇਸ ਦੇਸ਼ ਵਿਚ ਰਹਿਣ ਦਿਆਂਗਾ।+

  • ਯਿਰਮਿਯਾਹ 26:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਸ਼ਾਇਦ ਉਹ ਇਨ੍ਹਾਂ ਗੱਲਾਂ ਵੱਲ ਧਿਆਨ ਦੇਣ ਅਤੇ ਆਪਣੇ ਬੁਰੇ ਰਾਹ ਤੋਂ ਮੁੜ ਆਉਣ। ਫਿਰ ਮੈਂ ਆਪਣਾ ਮਨ ਬਦਲ ਕੇ* ਉਨ੍ਹਾਂ ਉੱਤੇ ਬਿਪਤਾ ਨਹੀਂ ਲਿਆਵਾਂਗਾ ਜੋ ਮੈਂ ਉਨ੍ਹਾਂ ਦੇ ਬੁਰੇ ਕੰਮਾਂ ਕਰਕੇ ਲਿਆਉਣ ਦਾ ਇਰਾਦਾ ਕੀਤਾ ਹੈ।+

  • ਹਿਜ਼ਕੀਏਲ 18:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “‘ਪਰ ਜੇ ਕੋਈ ਦੁਸ਼ਟ ਇਨਸਾਨ ਆਪਣੇ ਸਾਰੇ ਪਾਪਾਂ ਨੂੰ ਛੱਡ ਕੇ ਮੁੜ ਆਵੇ ਅਤੇ ਮੇਰੇ ਨਿਯਮਾਂ ਦੀ ਪਾਲਣਾ ਕਰੇ, ਸਹੀ ਕੰਮ ਕਰੇ ਅਤੇ ਨਿਆਂ ਮੁਤਾਬਕ ਚੱਲੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ। ਉਹ ਨਹੀਂ ਮਰੇਗਾ।+

  • ਯੋਏਲ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਆਪਣੇ ਦਿਲਾਂ ਨੂੰ ਪਾੜੋ+ ਨਾ ਕਿ ਆਪਣੇ ਕੱਪੜਿਆਂ ਨੂੰ+

      ਅਤੇ ਆਪਣੇ ਪਰਮੇਸ਼ੁਰ ਯਹੋਵਾਹ ਕੋਲ ਮੁੜ ਆਓ

      ਕਿਉਂਕਿ ਉਹ ਰਹਿਮਦਿਲ* ਅਤੇ ਦਇਆਵਾਨ ਪਰਮੇਸ਼ੁਰ ਹੈ, ਉਹ ਛੇਤੀ ਗੁੱਸਾ ਨਹੀਂ ਕਰਦਾ+ ਅਤੇ ਅਟੱਲ ਪਿਆਰ ਨਾਲ ਭਰਪੂਰ ਹੈ+

      ਅਤੇ ਉਹ ਬਿਪਤਾ ਲਿਆਉਣ ਦੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕਰੇਗਾ।*

  • ਯੂਨਾਹ 3:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਹ ਸੁਣ ਕੇ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਉੱਤੇ ਨਿਹਚਾ ਕੀਤੀ+ ਅਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਅਮੀਰ ਤੇ ਗ਼ਰੀਬ, ਬੁੱਢੇ ਤੇ ਜਵਾਨ ਸਾਰੇ ਵਰਤ ਰੱਖਣ ਅਤੇ ਤੱਪੜ ਪਾਉਣ।

  • ਯੂਨਾਹ 3:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਦੋਂ ਸੱਚੇ ਪਰਮੇਸ਼ੁਰ ਨੇ ਦੇਖਿਆ ਕਿ ਲੋਕਾਂ ਨੇ ਆਪਣੇ ਬੁਰੇ ਰਾਹਾਂ ਤੋਂ ਮੁੜਨ ਲਈ ਕੀ-ਕੀ ਕੀਤਾ,+ ਤਾਂ ਉਸ ਨੇ ਉਨ੍ਹਾਂ ਨੂੰ ਨਾਸ਼ ਕਰਨ ਦੇ ਆਪਣੇ ਫ਼ੈਸਲੇ ʼਤੇ ਦੁਬਾਰਾ ਸੋਚ-ਵਿਚਾਰ ਕੀਤਾ* ਅਤੇ ਉਨ੍ਹਾਂ ਨੂੰ ਨਾਸ਼ ਨਹੀਂ ਕੀਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ