-
ਯਿਰਮਿਯਾਹ 28:15, 16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
15 ਫਿਰ ਯਿਰਮਿਯਾਹ ਨਬੀ ਨੇ ਹਨਨਯਾਹ+ ਨਬੀ ਨੂੰ ਕਿਹਾ: “ਹੇ ਹਨਨਯਾਹ, ਕਿਰਪਾ ਕਰ ਕੇ ਮੇਰੀ ਗੱਲ ਸੁਣ! ਯਹੋਵਾਹ ਨੇ ਤੈਨੂੰ ਨਹੀਂ ਘੱਲਿਆ ਹੈ, ਪਰ ਤੂੰ ਇਨ੍ਹਾਂ ਲੋਕਾਂ ਨੂੰ ਝੂਠ ʼਤੇ ਯਕੀਨ ਦਿਵਾਉਂਦਾ ਹੈਂ।+ 16 ਇਸ ਲਈ ਯਹੋਵਾਹ ਕਹਿੰਦਾ ਹੈ, ‘ਦੇਖ! ਮੈਂ ਤੈਨੂੰ ਧਰਤੀ ਉੱਤੋਂ ਮਿਟਾਉਣ ਜਾ ਰਿਹਾ ਹਾਂ। ਤੂੰ ਇਸੇ ਸਾਲ ਮਰ ਜਾਵੇਂਗਾ ਕਿਉਂਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖ਼ਿਲਾਫ਼ ਬਗਾਵਤ ਕਰਨ ਲਈ ਭੜਕਾਇਆ ਹੈ।’”+
-
-
ਹਿਜ਼ਕੀਏਲ 13:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 “‘ਇਸ ਲਈ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “‘ਤੁਸੀਂ ਝੂਠੀਆਂ ਗੱਲਾਂ ਕਹੀਆਂ ਹਨ ਅਤੇ ਤੁਸੀਂ ਜੋ ਦਰਸ਼ਣ ਦੇਖੇ ਹਨ, ਉਹ ਝੂਠੇ ਹਨ, ਇਸ ਲਈ ਮੈਂ ਤੁਹਾਡੇ ਖ਼ਿਲਾਫ਼ ਹਾਂ,’ ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ।”+ 9 ਮੇਰਾ ਹੱਥ ਉਨ੍ਹਾਂ ਨਬੀਆਂ ਦੇ ਖ਼ਿਲਾਫ਼ ਉੱਠੇਗਾ ਜੋ ਝੂਠੇ ਦਰਸ਼ਣ ਦੇਖਦੇ ਹਨ ਅਤੇ ਝੂਠੀਆਂ ਭਵਿੱਖਬਾਣੀਆਂ ਕਰਦੇ ਹਨ।+ ਉਹ ਉਨ੍ਹਾਂ ਲੋਕਾਂ ਵਿਚਕਾਰ ਨਹੀਂ ਹੋਣਗੇ ਜੋ ਮੇਰੇ ਕਰੀਬੀ ਹਨ ਅਤੇ ਨਾ ਹੀ ਉਨ੍ਹਾਂ ਬਾਰੇ ਇਜ਼ਰਾਈਲ ਦੇ ਘਰਾਣੇ ਦੀ ਕਿਤਾਬ ਵਿਚ ਲਿਖਿਆ ਜਾਵੇਗਾ ਅਤੇ ਨਾ ਹੀ ਉਹ ਇਜ਼ਰਾਈਲ ਵਾਪਸ ਆਉਣਗੇ। ਤੁਹਾਨੂੰ ਜਾਣਨਾ ਹੀ ਪਵੇਗਾ ਕਿ ਮੈਂ ਸਾਰੇ ਜਹਾਨ ਦਾ ਮਾਲਕ ਯਹੋਵਾਹ ਹਾਂ।+
-