21 ‘ਇਜ਼ਰਾਈਲ ਦੇ ਘਰਾਣੇ ਨੂੰ ਦੱਸ: “ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ, ‘ਮੈਂ ਆਪਣੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰਨ ਵਾਲਾ ਹਾਂ+ ਜਿਸ ʼਤੇ ਤੁਹਾਨੂੰ ਬਹੁਤ ਮਾਣ ਹੈ, ਜਿਸ ਨੂੰ ਤੁਸੀਂ ਬਹੁਤ ਪਿਆਰ ਕਰਦੇ ਹੋ ਅਤੇ ਜਿਸ ਨੂੰ ਤੁਸੀਂ ਦਿਲੋਂ ਚਾਹੁੰਦੇ ਹੋ। ਤੁਸੀਂ ਆਪਣੇ ਜਿਨ੍ਹਾਂ ਧੀਆਂ-ਪੁੱਤਰਾਂ ਨੂੰ ਪਿੱਛੇ ਛੱਡ ਆਏ ਹੋ, ਉਹ ਤਲਵਾਰ ਨਾਲ ਮਾਰੇ ਜਾਣਗੇ।+