ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 12:29-31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 “ਜਦੋਂ ਤੁਹਾਡਾ ਪਰਮੇਸ਼ੁਰ ਯਹੋਵਾਹ ਉਨ੍ਹਾਂ ਕੌਮਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਉੱਥੋਂ ਕੱਢ ਦਿਓਗੇ+ ਅਤੇ ਉਨ੍ਹਾਂ ਦੇ ਦੇਸ਼ ਵਿਚ ਰਹਿਣ ਲੱਗ ਪਓਗੇ, 30 ਤਾਂ ਤੁਸੀਂ ਉਨ੍ਹਾਂ ਦੇ ਨਾਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਵਾਂਗ ਜਾਲ਼ ਵਿਚ ਨਾ ਫਸ ਜਾਇਓ। ਤੁਸੀਂ ਉਨ੍ਹਾਂ ਦੇ ਦੇਵਤਿਆਂ ਬਾਰੇ ਇਹ ਪੁੱਛ-ਗਿੱਛ ਨਾ ਕਰਿਓ, ‘ਇਹ ਕੌਮਾਂ ਆਪਣੇ ਦੇਵਤਿਆਂ ਦੀ ਭਗਤੀ ਕਿਸ ਤਰ੍ਹਾਂ ਕਰਦੀਆਂ ਸਨ? ਮੈਂ ਵੀ ਉਸੇ ਤਰ੍ਹਾਂ ਭਗਤੀ ਕਰਾਂਗਾ।’+ 31 ਤੁਸੀਂ ਉਨ੍ਹਾਂ ਕੌਮਾਂ ਦੇ ਲੋਕਾਂ ਵਾਂਗ ਆਪਣੇ ਪਰਮੇਸ਼ੁਰ ਯਹੋਵਾਹ ਦੀ ਭਗਤੀ ਨਾ ਕਰਿਓ ਕਿਉਂਕਿ ਉਹ ਆਪਣੇ ਦੇਵਤਿਆਂ ਲਈ ਹਰ ਘਿਣਾਉਣਾ ਕੰਮ ਕਰਦੇ ਹਨ, ਇੱਥੋਂ ਤਕ ਕਿ ਉਹ ਆਪਣੇ ਦੇਵਤਿਆਂ ਦੀ ਖ਼ਾਤਰ ਆਪਣੇ ਧੀਆਂ-ਪੁੱਤਰਾਂ ਨੂੰ ਵੀ ਅੱਗ ਵਿਚ ਸਾੜਦੇ ਹਨ। ਯਹੋਵਾਹ ਅਜਿਹੇ ਕੰਮਾਂ ਤੋਂ ਨਫ਼ਰਤ ਕਰਦਾ ਹੈ।+

  • 2 ਇਤਿਹਾਸ 28:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+

  • 2 ਇਤਿਹਾਸ 28:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਇਸ ਤੋਂ ਇਲਾਵਾ, ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ* ਵਿਚ ਬਲ਼ੀਆਂ ਚੜ੍ਹਾਈਆਂ ਤਾਂਕਿ ਉਨ੍ਹਾਂ ਦਾ ਧੂੰਆਂ ਉੱਠੇ ਅਤੇ ਉਸ ਨੇ ਆਪਣੇ ਪੁੱਤਰਾਂ ਨੂੰ ਅੱਗ ਵਿਚ ਸਾੜਿਆ।+ ਇਸ ਤਰ੍ਹਾਂ ਉਹ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਚੱਲਿਆ+ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲੀਆਂ ਅੱਗੋਂ ਭਜਾ ਦਿੱਤਾ ਸੀ।

  • ਜ਼ਬੂਰ 106:34-36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਯਹੋਵਾਹ ਨੇ ਉਨ੍ਹਾਂ ਨੂੰ ਹੋਰ ਕੌਮਾਂ ਦਾ ਨਾਸ਼ ਕਰਨ ਲਈ ਕਿਹਾ,+

      ਪਰ ਉਨ੍ਹਾਂ ਨੇ ਉਸ ਦੇ ਹੁਕਮ ਦੀ ਉਲੰਘਣਾ ਕੀਤੀ।+

      35 ਉਹ ਦੂਜੀਆਂ ਕੌਮਾਂ ਦੇ ਲੋਕਾਂ ਨਾਲ ਰਲ਼-ਮਿਲ ਗਏ+

      ਅਤੇ ਉਨ੍ਹਾਂ ਦੇ ਤੌਰ-ਤਰੀਕੇ ਅਪਣਾ* ਲਏ।+

      36 ਉਹ ਉਨ੍ਹਾਂ ਦੇ ਬੁੱਤਾਂ ਦੀ ਪੂਜਾ ਕਰਦੇ ਰਹੇ+

      ਜੋ ਉਨ੍ਹਾਂ ਲਈ ਫੰਦਾ ਬਣ ਗਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ