ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 7:18-23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਯੂਹੰਨਾ ਦੇ ਚੇਲਿਆਂ ਨੇ ਇਹ ਸਾਰੀਆਂ ਗੱਲਾਂ ਯੂਹੰਨਾ ਨੂੰ ਦੱਸੀਆਂ।+ 19 ਇਸ ਲਈ ਯੂਹੰਨਾ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਇਹ ਪੁੱਛਣ ਲਈ ਪ੍ਰਭੂ ਯਿਸੂ ਕੋਲ ਘੱਲਿਆ: “ਕੀ ਤੂੰ ਉਹੀ ਹੈਂ ਜਿਸ ਨੇ ਆਉਣਾ ਸੀ+ ਜਾਂ ਫਿਰ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?” 20 ਉਨ੍ਹਾਂ ਨੇ ਆ ਕੇ ਯਿਸੂ ਨੂੰ ਕਿਹਾ: “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਤੋਂ ਇਹ ਪੁੱਛਣ ਲਈ ਘੱਲਿਆ ਹੈ, ‘ਕੀ ਤੂੰ ਉਹੀ ਹੈਂ ਜਿਸ ਨੇ ਆਉਣਾ ਸੀ ਜਾਂ ਫਿਰ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’” 21 ਉਸ ਵੇਲੇ ਉਸ ਨੇ ਛੋਟੀਆਂ-ਮੋਟੀਆਂ ਬੀਮਾਰੀਆਂ ਅਤੇ ਗੰਭੀਰ ਬੀਮਾਰੀਆਂ ਦੇ ਰੋਗੀਆਂ ਨੂੰ ਠੀਕ ਕੀਤਾ+ ਅਤੇ ਲੋਕਾਂ ਵਿੱਚੋਂ ਦੁਸ਼ਟ ਦੂਤ ਕੱਢੇ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ। 22 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਯੂਹੰਨਾ ਨੂੰ ਉਹ ਸਾਰੀਆਂ ਗੱਲਾਂ ਦੱਸੋ ਜੋ ਤੁਸੀਂ ਦੇਖੀਆਂ ਅਤੇ ਸੁਣੀਆਂ ਹਨ: ਅੰਨ੍ਹੇ ਹੁਣ ਦੇਖ ਰਹੇ ਹਨ,+ ਲੰਗੜੇ ਤੁਰ ਰਹੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ,+ ਮਰ ਚੁੱਕੇ ਲੋਕ ਦੁਬਾਰਾ ਜੀਉਂਦੇ ਕੀਤੇ ਜਾ ਰਹੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾ ਰਹੀ ਹੈ।+ 23 ਖ਼ੁਸ਼ ਹੈ ਉਹ ਜਿਹੜਾ ਮੇਰੇ ਕਾਰਨ ਨਿਹਚਾ ਕਰਨੀ ਨਹੀਂ ਛੱਡਦਾ।”*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ