-
ਮਰਕੁਸ 8:1-9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਉਨ੍ਹੀਂ ਦਿਨੀਂ ਉਸ ਕੋਲ ਦੁਬਾਰਾ ਵੱਡੀ ਭੀੜ ਇਕੱਠੀ ਹੋਈ ਅਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਇਸ ਲਈ ਉਸ ਨੇ ਆਪਣੇ ਚੇਲਿਆਂ ਨੂੰ ਬੁਲਾ ਕੇ ਕਿਹਾ: 2 “ਮੈਨੂੰ ਲੋਕਾਂ ʼਤੇ ਤਰਸ ਆ ਰਿਹਾ ਹੈ+ ਕਿਉਂਕਿ ਤਿੰਨਾਂ ਦਿਨਾਂ ਤੋਂ ਇਹ ਲੋਕ ਮੇਰੇ ਨਾਲ ਹਨ ਅਤੇ ਇਨ੍ਹਾਂ ਨੇ ਕੁਝ ਨਹੀਂ ਖਾਧਾ।+ 3 ਹੁਣ ਜੇ ਮੈਂ ਇਨ੍ਹਾਂ ਨੂੰ ਘਰ ਭੁੱਖੇ ਹੀ ਘੱਲ ਦੇਵਾਂ, ਤਾਂ ਇਹ ਰਾਹ ਵਿਚ ਹੀ ਡਿਗ ਪੈਣਗੇ। ਨਾਲੇ ਕਈ ਤਾਂ ਬੜੀ ਦੂਰੋਂ ਆਏ ਹਨ।” 4 ਪਰ ਚੇਲਿਆਂ ਨੇ ਉਸ ਨੂੰ ਕਿਹਾ: “ਇਨ੍ਹਾਂ ਲੋਕਾਂ ਨੂੰ ਰਜਾਉਣ ਲਈ ਇਸ ਉਜਾੜ ਥਾਂ ਵਿਚ ਕੋਈ ਕਿੱਥੋਂ ਇੰਨੀਆਂ ਰੋਟੀਆਂ ਲਿਆਵੇਗਾ?” 5 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਨ੍ਹਾਂ ਨੇ ਕਿਹਾ: “ਸੱਤ।”+ 6 ਉਸ ਨੇ ਭੀੜ ਨੂੰ ਜ਼ਮੀਨ ʼਤੇ ਬੈਠਣ ਲਈ ਕਿਹਾ। ਫਿਰ ਉਸ ਨੇ ਸੱਤ ਰੋਟੀਆਂ ਲਈਆਂ ਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਤੋਂ ਬਾਅਦ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਵਰਤਾਉਣ ਲਈ ਦਿੱਤੀਆਂ ਅਤੇ ਉਨ੍ਹਾਂ ਨੇ ਰੋਟੀਆਂ ਭੀੜ ਨੂੰ ਵਰਤਾਈਆਂ।+ 7 ਇਸੇ ਤਰ੍ਹਾਂ ਉਨ੍ਹਾਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਪਰਮੇਸ਼ੁਰ ਦਾ ਧੰਨਵਾਦ ਕਰ ਕੇ ਉਸ ਨੇ ਚੇਲਿਆਂ ਨੂੰ ਕਿਹਾ ਕਿ ਇਹ ਵੀ ਭੀੜ ਨੂੰ ਵਰਤਾਈਆਂ ਜਾਣ। 8 ਉਨ੍ਹਾਂ ਨੇ ਰੱਜ ਕੇ ਖਾਧਾ ਅਤੇ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ ਸੱਤ ਵੱਡੀਆਂ ਟੋਕਰੀਆਂ ਭਰ ਗਈਆਂ।+ 9 ਉੱਥੇ ਲਗਭਗ 4,000 ਆਦਮੀ ਸਨ। ਇਸ ਤੋਂ ਬਾਅਦ ਉਸ ਨੇ ਭੀੜ ਨੂੰ ਘੱਲ ਦਿੱਤਾ।
-