-
ਮਰਕੁਸ 10:2-12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਠੀਕ ਹੈ?+ 3 ਉਸ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਸੀ?” 4 ਉਨ੍ਹਾਂ ਨੇ ਜਵਾਬ ਦਿੱਤਾ: “ਮੂਸਾ ਨੇ ਪਤੀ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ਤਲਾਕਨਾਮਾ ਲਿਖ ਕੇ ਆਪਣੀ ਪਤਨੀ ਨੂੰ ਛੱਡ ਸਕਦਾ ਹੈ।”+ 5 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਡੀ ਪੱਥਰਦਿਲੀ ਕਰਕੇ+ ਤੁਹਾਡੇ ਲਈ ਇਹ ਹੁਕਮ ਲਿਖਿਆ ਸੀ।+ 6 ਪਰ ਪਰਮੇਸ਼ੁਰ ਨੇ ਸ੍ਰਿਸ਼ਟੀ ਦੀ ਸ਼ੁਰੂਆਤ ਤੋਂ ‘ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ ਸੀ।+ 7 ਇਸ ਕਰਕੇ ਆਦਮੀ ਆਪਣੇ ਮਾਂ-ਬਾਪ ਨੂੰ ਛੱਡੇਗਾ+ 8 ਅਤੇ ਪਤੀ-ਪਤਨੀ ਇਕ ਸਰੀਰ ਹੋਣਗੇ,’+ ਉਹ ਹੁਣ ਦੋ ਨਹੀਂ, ਸਗੋਂ ਇਕ ਸਰੀਰ ਹਨ। 9 ਇਸ ਲਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਇਸ ਬੰਧਨ* ਵਿਚ ਬੰਨ੍ਹਿਆ ਹੈ, ਕੋਈ ਵੀ ਇਨਸਾਨ ਉਨ੍ਹਾਂ ਨੂੰ ਅੱਡ ਨਾ ਕਰੇ।”+ 10 ਫਿਰ ਘਰ ਆ ਕੇ ਚੇਲੇ ਉਸ ਨੂੰ ਇਸ ਬਾਰੇ ਸਵਾਲ ਪੁੱਛਣ ਲੱਗੇ। 11 ਉਸ ਨੇ ਉਨ੍ਹਾਂ ਨੂੰ ਕਿਹਾ: “ਜਿਹੜਾ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ+ ਤੇ ਆਪਣੀ ਪਹਿਲੀ ਪਤਨੀ ਦੇ ਹੱਕ ਨੂੰ ਮਾਰਦਾ ਹੈ, 12 ਜੇ ਕੋਈ ਤੀਵੀਂ ਆਪਣੇ ਪਤੀ ਨੂੰ ਤਲਾਕ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਾਉਂਦੀ ਹੈ, ਉਹ ਹਰਾਮਕਾਰੀ ਕਰਦੀ ਹੈ।”+
-