-
ਮਰਕੁਸ 11:4-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਉਹ ਚਲੇ ਗਏ ਅਤੇ ਉਨ੍ਹਾਂ ਨੇ ਗਲੀ ਵਿਚ ਇਕ ਘਰ ਦੇ ਬਾਹਰ ਦਰਵਾਜ਼ੇ ਕੋਲ ਗਧੀ ਦੇ ਬੱਚੇ ਨੂੰ ਬੱਝਾ ਦੇਖਿਆ ਅਤੇ ਉਨ੍ਹਾਂ ਨੇ ਉਸ ਨੂੰ ਖੋਲ੍ਹ ਲਿਆ।+ 5 ਪਰ ਉੱਥੇ ਖੜ੍ਹੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 6 ਉਨ੍ਹਾਂ ਨੇ ਲੋਕਾਂ ਨੂੰ ਉਹੀ ਕਿਹਾ ਜੋ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ ਅਤੇ ਲੋਕਾਂ ਨੇ ਉਨ੍ਹਾਂ ਨੂੰ ਜਾਣ ਦਿੱਤਾ।
-
-
ਲੂਕਾ 19:32-35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਉਨ੍ਹਾਂ ਚੇਲਿਆਂ ਨੇ ਜਾ ਕੇ ਉਹੀ ਦੇਖਿਆ ਜੋ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ।+ 33 ਪਰ ਜਦੋਂ ਉਹ ਗਧੀ ਦੇ ਬੱਚੇ ਨੂੰ ਖੋਲ੍ਹ ਰਹੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 34 ਉਨ੍ਹਾਂ ਨੇ ਕਿਹਾ: “ਪ੍ਰਭੂ ਨੂੰ ਇਸ ਦੀ ਲੋੜ ਹੈ।” 35 ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਤੇ ਬੈਠ ਗਿਆ।+
-