-
ਮਰਕੁਸ 11:27-33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਉਹ ਦੁਬਾਰਾ ਯਰੂਸ਼ਲਮ ਨੂੰ ਆਏ। ਜਦ ਯਿਸੂ ਮੰਦਰ ਵਿਚ ਘੁੰਮ ਰਿਹਾ ਸੀ, ਤਾਂ ਮੁੱਖ ਪੁਜਾਰੀ, ਗ੍ਰੰਥੀ ਅਤੇ ਬਜ਼ੁਰਗ ਆਏ 28 ਅਤੇ ਉਨ੍ਹਾਂ ਨੇ ਉਸ ਨੂੰ ਪੁੱਛਿਆ: “ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਤੈਨੂੰ ਕਿਸ ਨੇ ਇਹ ਕੰਮ ਕਰਨ ਦਾ ਅਧਿਕਾਰ ਦਿੱਤਾ ਹੈ?”+ 29 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਵੀ ਤੁਹਾਨੂੰ ਇਕ ਸਵਾਲ ਪੁੱਛਦਾ ਹਾਂ। ਤੁਸੀਂ ਮੈਨੂੰ ਜਵਾਬ ਦਿਓ, ਫਿਰ ਮੈਂ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ। 30 ਚਲੋ ਦੱਸੋ,+ ਕੀ ਯੂਹੰਨਾ ਨੂੰ ਬਪਤਿਸਮਾ ਦੇਣ ਦਾ ਅਧਿਕਾਰ+ ਸਵਰਗੋਂ ਮਿਲਿਆ ਸੀ ਜਾਂ ਇਨਸਾਨਾਂ ਤੋਂ?” 31 ਉਹ ਸੋਚਣ ਲੱਗ ਪਏ ਤੇ ਇਕ-ਦੂਜੇ ਨੂੰ ਕਹਿਣ ਲੱਗੇ: “ਜੇ ਅਸੀਂ ਕਹੀਏ, ‘ਸਵਰਗੋਂ,’ ਤਾਂ ਉਹ ਕਹੇਗਾ, ‘ਫਿਰ ਤੁਸੀਂ ਉਸ ʼਤੇ ਯਕੀਨ ਕਿਉਂ ਨਹੀਂ ਕੀਤਾ?’ 32 ਪਰ ਅਸੀਂ ‘ਇਨਸਾਨਾਂ ਤੋਂ’ ਕਹਿਣ ਦੀ ਵੀ ਜੁਰਅਤ ਨਹੀਂ ਕਰ ਸਕਦੇ।” ਉਹ ਭੀੜ ਤੋਂ ਡਰਦੇ ਸਨ ਕਿਉਂਕਿ ਸਭ ਲੋਕਾਂ ਦਾ ਮੰਨਣਾ ਸੀ ਕਿ ਯੂਹੰਨਾ ਇਕ ਨਬੀ ਸੀ।+ 33 ਇਸ ਲਈ ਉਨ੍ਹਾਂ ਨੇ ਯਿਸੂ ਨੂੰ ਕਿਹਾ: “ਸਾਨੂੰ ਨਹੀਂ ਪਤਾ।” ਯਿਸੂ ਨੇ ਉਨ੍ਹਾਂ ਨੂੰ ਕਿਹਾ: “ਫਿਰ ਮੈਂ ਵੀ ਤੁਹਾਨੂੰ ਨਹੀਂ ਦੱਸਣਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।”
-
-
ਲੂਕਾ 20:1-8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਇਕ ਦਿਨ ਉਹ ਮੰਦਰ ਵਿਚ ਲੋਕਾਂ ਨੂੰ ਸਿੱਖਿਆ ਦੇ ਰਿਹਾ ਸੀ ਅਤੇ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ। ਉਸ ਵੇਲੇ ਮੁੱਖ ਪੁਜਾਰੀ, ਗ੍ਰੰਥੀ ਤੇ ਬਜ਼ੁਰਗ ਆਏ 2 ਅਤੇ ਉਨ੍ਹਾਂ ਨੇ ਉਸ ਨੂੰ ਪੁੱਛਿਆ: “ਸਾਨੂੰ ਦੱਸ, ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਤੈਨੂੰ ਕਿਸ ਨੇ ਇਹ ਅਧਿਕਾਰ ਦਿੱਤਾ ਹੈ?”+ 3 ਉਸ ਨੇ ਕਿਹਾ: “ਮੈਂ ਵੀ ਤੁਹਾਨੂੰ ਇਕ ਸਵਾਲ ਪੁੱਛਦਾ ਹਾਂ। ਤੁਸੀਂ ਮੈਨੂੰ ਦੱਸੋ: 4 ਕੀ ਯੂਹੰਨਾ ਨੂੰ ਬਪਤਿਸਮਾ ਦੇਣ ਦਾ ਅਧਿਕਾਰ ਸਵਰਗੋਂ ਮਿਲਿਆ ਸੀ ਜਾਂ ਇਨਸਾਨਾਂ ਤੋਂ?” 5 ਉਹ ਸੋਚਣ ਲੱਗ ਪਏ ਅਤੇ ਇਕ-ਦੂਜੇ ਨੂੰ ਕਹਿਣ ਲੱਗੇ: “ਜੇ ਅਸੀਂ ਕਹੀਏ, ‘ਸਵਰਗੋਂ,’ ਤਾਂ ਉਹ ਕਹੇਗਾ, ‘ਫਿਰ ਤੁਸੀਂ ਉਸ ʼਤੇ ਯਕੀਨ ਕਿਉਂ ਨਹੀਂ ਕੀਤਾ?’ 6 ਪਰ ਜੇ ਅਸੀਂ ਕਹੀਏ, ‘ਇਨਸਾਨਾਂ ਤੋਂ,’ ਤਾਂ ਲੋਕ ਸਾਨੂੰ ਪੱਥਰ ਮਾਰ-ਮਾਰ ਕੇ ਜਾਨੋਂ ਮਾਰ ਦੇਣਗੇ ਕਿਉਂਕਿ ਉਹ ਸਾਰੇ ਮੰਨਦੇ ਹਨ ਕਿ ਯੂਹੰਨਾ ਇਕ ਨਬੀ ਸੀ।”+ 7 ਇਸ ਲਈ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਯੂਹੰਨਾ ਨੂੰ ਅਧਿਕਾਰ ਕਿਸ ਤੋਂ ਮਿਲਿਆ ਸੀ। 8 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਫਿਰ ਮੈਂ ਵੀ ਤੁਹਾਨੂੰ ਨਹੀਂ ਦੱਸਣਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।”
-