-
ਮਰਕੁਸ 12:35-37ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ਲੋਕਾਂ ਨੂੰ ਮੰਦਰ ਵਿਚ ਸਿੱਖਿਆ ਦਿੰਦੇ ਹੋਏ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ: “ਗ੍ਰੰਥੀ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?+ 36 ਦਾਊਦ ਨੇ ਖ਼ੁਦ ਪਵਿੱਤਰ ਸ਼ਕਤੀ ਦੀ ਮਦਦ ਨਾਲ+ ਇਹ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।”’+ 37 ਜੇ ਦਾਊਦ ਖ਼ੁਦ ਮਸੀਹ ਨੂੰ ਪ੍ਰਭੂ ਕਹਿੰਦਾ ਹੈ, ਤਾਂ ਫਿਰ, ਉਹ ਉਸ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”+
ਸਾਰੀ ਭੀੜ ਨੂੰ ਉਸ ਦੀਆਂ ਗੱਲਾਂ ਸੁਣ ਕੇ ਬੜਾ ਆਨੰਦ ਆ ਰਿਹਾ ਸੀ।
-
-
ਲੂਕਾ 20:41-44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 ਫਿਰ ਉਸ ਨੇ ਵੀ ਉਨ੍ਹਾਂ ਨੂੰ ਪੁੱਛਿਆ: “ਲੋਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?+ 42 ਕਿਉਂਕਿ ਦਾਊਦ ਨੇ ਜ਼ਬੂਰਾਂ ਦੀ ਕਿਤਾਬ ਵਿਚ ਆਪ ਲਿਖਿਆ ਸੀ: ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ 43 ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”’+ 44 ਜੇ ਦਾਊਦ ਖ਼ੁਦ ਮਸੀਹ ਨੂੰ ਪ੍ਰਭੂ ਕਹਿੰਦਾ ਹੈ, ਤਾਂ ਫਿਰ, ਉਹ ਉਸ ਦਾ ਪੁੱਤਰ ਕਿਵੇਂ ਹੋ ਸਕਦਾ ਹੈ?”
-