-
ਮੱਤੀ 16:5-12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਚੇਲੇ ਝੀਲ ਦੇ ਦੂਸਰੇ ਪਾਸੇ ਚਲੇ ਗਏ, ਪਰ ਉਹ ਆਪਣੇ ਨਾਲ ਰੋਟੀਆਂ ਲਿਆਉਣੀਆਂ ਭੁੱਲ ਗਏ।+ 6 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਖ਼ਬਰਦਾਰ ਰਹੋ ਅਤੇ ਫ਼ਰੀਸੀਆਂ ਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹੋ।”+ 7 ਉਹ ਇਕ-ਦੂਜੇ ਨੂੰ ਕਹਿਣ ਲੱਗੇ: “ਉਸ ਨੇ ਸ਼ਾਇਦ ਇਸ ਕਰਕੇ ਇਹ ਕਿਹਾ ਕਿਉਂਕਿ ਅਸੀਂ ਆਪਣੇ ਨਾਲ ਰੋਟੀਆਂ ਨਹੀਂ ਲਿਆਂਦੀਆਂ।” 8 ਇਹ ਜਾਣਦੇ ਹੋਏ ਕਿ ਉਹ ਕੀ ਗੱਲ ਕਰ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਕਿਹਾ: “ਹੇ ਘੱਟ ਨਿਹਚਾ ਰੱਖਣ ਵਾਲਿਓ, ਤੁਸੀਂ ਆਪਸ ਵਿਚ ਇਹ ਗੱਲ ਕਿਉਂ ਕਰ ਰਹੇ ਹੋ ਕਿ ਤੁਹਾਡੇ ਕੋਲ ਰੋਟੀਆਂ ਨਹੀਂ ਹਨ? 9 ਕੀ ਤੁਸੀਂ ਅਜੇ ਵੀ ਨਹੀਂ ਸਮਝੇ, ਜਾਂ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਪੰਜ ਰੋਟੀਆਂ 5,000 ਆਦਮੀਆਂ ਨੂੰ ਖੁਆਈਆਂ ਸਨ, ਤਾਂ ਉਸ ਵੇਲੇ ਬਚੇ ਹੋਏ ਟੁਕੜਿਆਂ ਨਾਲ ਕਿੰਨੀਆਂ ਟੋਕਰੀਆਂ ਭਰੀਆਂ ਸਨ?+ 10 ਤੇ ਜਦੋਂ ਮੈਂ ਸੱਤ ਰੋਟੀਆਂ 4,000 ਆਦਮੀਆਂ ਨੂੰ ਖੁਆਈਆਂ ਸਨ, ਤਾਂ ਉਸ ਵੇਲੇ ਬਚੇ ਹੋਏ ਟੁਕੜਿਆਂ ਨਾਲ ਕਿੰਨੀਆਂ ਟੋਕਰੀਆਂ ਭਰੀਆਂ ਸਨ?+ 11 ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਰੋਟੀਆਂ ਦੀ ਗੱਲ ਨਹੀਂ ਕੀਤੀ? ਮੈਂ ਤਾਂ ਫ਼ਰੀਸੀਆਂ ਤੇ ਸਦੂਕੀਆਂ ਦੇ ਖਮੀਰ ਤੋਂ ਬਚ ਕੇ ਰਹਿਣ ਦੀ ਗੱਲ ਕੀਤੀ ਹੈ।”+ 12 ਫਿਰ ਉਹ ਸਮਝ ਗਏ ਕਿ ਉਸ ਨੇ ਰੋਟੀਆਂ ਦੇ ਖਮੀਰ ਤੋਂ ਨਹੀਂ, ਬਲਕਿ ਫ਼ਰੀਸੀਆਂ ਤੇ ਸਦੂਕੀਆਂ ਦੀਆਂ ਸਿੱਖਿਆਵਾਂ ਤੋਂ ਬਚ ਕੇ ਰਹਿਣ ਲਈ ਕਿਹਾ ਸੀ।
-