20 ਫਿਰ ਜ਼ਬਦੀ ਦੇ ਪੁੱਤਰ ਆਪਣੀ ਮਾਂ ਨਾਲ+ ਆਏ ਅਤੇ ਯਿਸੂ ਨੂੰ ਨਮਸਕਾਰ ਕੀਤਾ। ਉਨ੍ਹਾਂ ਦੀ ਮਾਂ ਉਸ ਤੋਂ ਕੁਝ ਮੰਗਣ ਆਈ ਸੀ।+ 21 ਯਿਸੂ ਨੇ ਉਸ ਨੂੰ ਪੁੱਛਿਆ: “ਤੂੰ ਕੀ ਚਾਹੁੰਦੀ ਹੈਂ?” ਉਸ ਨੇ ਕਿਹਾ: “ਵਾਅਦਾ ਕਰ ਕਿ ਤੂੰ ਆਪਣੇ ਰਾਜ ਵਿਚ ਮੇਰੇ ਇਨ੍ਹਾਂ ਦੋਵਾਂ ਪੁੱਤਰਾਂ ਵਿੱਚੋਂ ਇਕ ਨੂੰ ਆਪਣੇ ਸੱਜੇ ਪਾਸੇ ਅਤੇ ਦੂਜੇ ਨੂੰ ਆਪਣੇ ਖੱਬੇ ਪਾਸੇ ਬਿਠਾਏਂਗਾ।”+