9 ਅਤੇ ਉਸ ਨੇ ਦੁਬਾਰਾ ਘਰ ਦੇ ਅੰਦਰ ਜਾ ਕੇ ਯਿਸੂ ਨੂੰ ਪੁੱਛਿਆ: “ਤੂੰ ਕਿੱਥੋਂ ਦਾ ਹੈਂ?” ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ।+ 10 ਇਸ ਲਈ ਪਿਲਾਤੁਸ ਨੇ ਉਸ ਨੂੰ ਕਿਹਾ: “ਤੂੰ ਮੇਰੀ ਗੱਲ ਦਾ ਜਵਾਬ ਕਿਉਂ ਨਹੀਂ ਦਿੰਦਾ? ਕੀ ਤੈਨੂੰ ਪਤਾ ਨਹੀਂ ਕਿ ਮੇਰੇ ਕੋਲ ਤੈਨੂੰ ਛੱਡਣ ਦਾ ਅਧਿਕਾਰ ਹੈ ਅਤੇ ਮੇਰੇ ਕੋਲ ਤੈਨੂੰ ਸੂਲ਼ੀ ʼਤੇ ਟੰਗਣ ਦਾ ਵੀ ਅਧਿਕਾਰ ਹੈ?”