-
ਲੂਕਾ 11:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਯਿਸੂ ਜਾਣ ਗਿਆ ਕਿ ਉਹ ਕੀ ਸੋਚ ਰਹੇ ਸਨ,+ ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਜਿਸ ਰਾਜ ਵਿਚ ਫੁੱਟ ਪੈ ਜਾਵੇ, ਉਹ ਬਰਬਾਦ ਹੋ ਜਾਂਦਾ ਹੈ ਅਤੇ ਜਿਸ ਘਰ ਵਿਚ ਫੁੱਟ ਪੈ ਜਾਵੇ, ਉਹ ਤਬਾਹ ਹੋ ਜਾਂਦਾ ਹੈ। 18 ਇਸ ਲਈ ਜੇ ਸ਼ੈਤਾਨ ਆਪਣੇ ਹੀ ਖ਼ਿਲਾਫ਼ ਹੋ ਜਾਵੇ, ਤਾਂ ਉਸ ਦਾ ਰਾਜ ਕਿਵੇਂ ਕਾਇਮ ਰਹੇਗਾ? ਕਿਉਂਕਿ ਤੁਸੀਂ ਆਪ ਕਹਿੰਦੇ ਹੋ ਕਿ ਮੈਂ ਬਆਲਜ਼ਬੂਲ ਦੀ ਮਦਦ ਨਾਲ ਦੁਸ਼ਟ ਦੂਤ ਕੱਢਦਾ ਹਾਂ।
-