-
ਮੱਤੀ 12:31, 32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 “ਇਸ ਕਰਕੇ ਮੈਂ ਤੁਹਾਨੂੰ ਕਹਿੰਦਾ ਹਾਂ: ਕਿਸੇ ਵੀ ਤਰ੍ਹਾਂ ਦਾ ਪਾਪ ਅਤੇ ਨਿੰਦਿਆ* ਕਰਨ ਵਾਲੇ ਇਨਸਾਨ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਸ਼ਕਤੀ ਦੀ ਨਿੰਦਿਆ ਕਰਦਾ ਹੈ, ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।+ 32 ਉਦਾਹਰਣ ਲਈ, ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਬੋਲਣ ਵਾਲੇ ਨੂੰ ਮਾਫ਼ ਕੀਤਾ ਜਾਵੇਗਾ,+ ਪਰ ਪਵਿੱਤਰ ਸ਼ਕਤੀ ਦੇ ਖ਼ਿਲਾਫ਼ ਬੋਲਣ ਵਾਲੇ ਨੂੰ ਮਾਫ਼ ਨਹੀਂ ਕੀਤਾ ਜਾਵੇਗਾ, ਨਾ ਇਸ ਯੁਗ ਵਿਚ, ਨਾ ਹੀ ਆਉਣ ਵਾਲੇ ਯੁਗ ਵਿਚ।+
-