18 ਨਾਲੇ ਉਨ੍ਹਾਂ ਨੂੰ ਕਹਿ ਕਿ ਉਹ ਭਲਾਈ ਕਰਨ, ਚੰਗੇ ਕੰਮਾਂ ਵਿਚ ਲੱਗੇ ਰਹਿਣ, ਖੁੱਲ੍ਹੇ ਦਿਲ ਵਾਲੇ ਬਣਨ ਅਤੇ ਦੂਸਰਿਆਂ ਨਾਲ ਆਪਣਾ ਸਭ ਕੁਝ ਸਾਂਝਾ ਕਰਨ ਲਈ ਤਿਆਰ ਰਹਿਣ।+ 19 ਇਸ ਤਰ੍ਹਾਂ ਕਰ ਕੇ ਉਹ ਆਪਣੇ ਲਈ ਪਰਮੇਸ਼ੁਰ ਵੱਲੋਂ ਮਿਲਿਆ ਖ਼ਜ਼ਾਨਾ ਇਕੱਠਾ ਕਰਦੇ ਹਨ ਯਾਨੀ ਭਵਿੱਖ ਲਈ ਇਕ ਚੰਗੀ ਨੀਂਹ ਧਰਦੇ ਹਨ+ ਤਾਂਕਿ ਉਹ ਅਸਲੀ ਜ਼ਿੰਦਗੀ ਨੂੰ ਘੁੱਟ ਕੇ ਫੜ ਸਕਣ।+