ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 21:1-3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਜਦ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਪਹਾੜ ਉੱਤੇ ਵੱਸੇ ਬੈਤਫ਼ਗਾ ਲਾਗੇ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਘੱਲਿਆ+ 2 ਅਤੇ ਕਿਹਾ: “ਉਹ ਪਿੰਡ ਜਿਹੜਾ ਤੁਸੀਂ ਦੇਖਦੇ ਹੋ, ਉੱਥੇ ਜਾਓ ਅਤੇ ਪਿੰਡ ਵਿਚ ਵੜਦਿਆਂ ਸਾਰ ਤੁਸੀਂ ਇਕ ਗਧੀ ਅਤੇ ਉਸ ਦੇ ਬੱਚੇ ਨੂੰ ਬੱਝਾ ਹੋਇਆ ਦੇਖੋਗੇ। ਉਨ੍ਹਾਂ ਨੂੰ ਖੋਲ੍ਹ ਕੇ ਮੇਰੇ ਕੋਲ ਲੈ ਆਓ। 3 ਜੇ ਕੋਈ ਤੁਹਾਨੂੰ ਕੁਝ ਪੁੱਛੇ, ਤਾਂ ਤੁਸੀਂ ਕਹਿਣਾ, ‘ਪ੍ਰਭੂ ਨੂੰ ਇਨ੍ਹਾਂ ਦੀ ਲੋੜ ਹੈ।’ ਉਹ ਉਸੇ ਵੇਲੇ ਤੁਹਾਨੂੰ ਉਨ੍ਹਾਂ ਨੂੰ ਲੈ ਜਾਣ ਦੇਵੇਗਾ।”

  • ਮਰਕੁਸ 11:1-6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੁਣ ਜਦ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਪਹਾੜ ਉੱਤੇ ਵੱਸੇ ਬੈਤਫ਼ਗਾ ਤੇ ਬੈਥਨੀਆ+ ਲਾਗੇ ਪਹੁੰਚੇ, ਤਾਂ ਉਸ ਨੇ ਆਪਣੇ ਦੋ ਚੇਲਿਆਂ ਨੂੰ ਘੱਲਿਆ+ 2 ਅਤੇ ਕਿਹਾ: “ਉਹ ਪਿੰਡ ਜਿਹੜਾ ਤੁਸੀਂ ਦੇਖਦੇ ਹੋ, ਉੱਥੇ ਜਾਓ ਅਤੇ ਪਿੰਡ ਵਿਚ ਵੜਦਿਆਂ ਸਾਰ ਤੁਸੀਂ ਇਕ ਗਧੀ ਦਾ ਬੱਚਾ ਬੱਝਾ ਹੋਇਆ ਦੇਖੋਗੇ ਜਿਸ ʼਤੇ ਅਜੇ ਤਕ ਕੋਈ ਵੀ ਸਵਾਰ ਨਹੀਂ ਹੋਇਆ ਹੈ। ਉਸ ਨੂੰ ਖੋਲ੍ਹ ਕੇ ਇੱਥੇ ਲੈ ਆਓ। 3 ਜੇ ਕੋਈ ਤੁਹਾਨੂੰ ਪੁੱਛੇ, ‘ਤੁਸੀਂ ਇਹ ਕੀ ਕਰ ਰਹੇ ਹੋ?’ ਤਾਂ ਕਹਿਣਾ, ‘ਪ੍ਰਭੂ ਨੂੰ ਇਸ ਦੀ ਲੋੜ ਹੈ ਅਤੇ ਉਹ ਇਸ ਨੂੰ ਛੇਤੀ ਵਾਪਸ ਕਰ ਦੇਵੇਗਾ।’” 4 ਉਹ ਚਲੇ ਗਏ ਅਤੇ ਉਨ੍ਹਾਂ ਨੇ ਗਲੀ ਵਿਚ ਇਕ ਘਰ ਦੇ ਬਾਹਰ ਦਰਵਾਜ਼ੇ ਕੋਲ ਗਧੀ ਦੇ ਬੱਚੇ ਨੂੰ ਬੱਝਾ ਦੇਖਿਆ ਅਤੇ ਉਨ੍ਹਾਂ ਨੇ ਉਸ ਨੂੰ ਖੋਲ੍ਹ ਲਿਆ।+ 5 ਪਰ ਉੱਥੇ ਖੜ੍ਹੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?” 6 ਉਨ੍ਹਾਂ ਨੇ ਲੋਕਾਂ ਨੂੰ ਉਹੀ ਕਿਹਾ ਜੋ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ ਅਤੇ ਲੋਕਾਂ ਨੇ ਉਨ੍ਹਾਂ ਨੂੰ ਜਾਣ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ