-
ਲੂਕਾ 1:67ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
67 ਫਿਰ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਸ਼ਕਤੀ ਨਾਲ ਭਰ ਗਿਆ ਅਤੇ ਉਹ ਭਵਿੱਖਬਾਣੀ ਕਰਦੇ ਹੋਏ ਕਹਿਣ ਲੱਗਾ:
-
-
ਲੂਕਾ 3:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਇਸ ਲਈ ਉਹ ਯਰਦਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆ ਕੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ,+ 4 ਯੂਹੰਨਾ ਬਾਰੇ ਯਸਾਯਾਹ ਨਬੀ ਦੀ ਕਿਤਾਬ ਵਿਚ ਲਿਖਿਆ ਹੈ: “ਸੁਣੋ! ਉਜਾੜ ਵਿਚ ਕੋਈ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ: ‘ਯਹੋਵਾਹ* ਦਾ ਰਸਤਾ ਤਿਆਰ ਕਰੋ! ਉਸ ਦੇ ਰਾਹਾਂ ਨੂੰ ਸਿੱਧਾ ਕਰੋ।+
-
-
ਲੂਕਾ 7:27, 28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਉਸੇ ਬਾਰੇ ਇਹ ਲਿਖਿਆ ਗਿਆ ਹੈ: ‘ਦੇਖੋ! ਮੈਂ ਤੇਰੇ ਅੱਗੇ-ਅੱਗੇ ਆਪਣੇ ਸੰਦੇਸ਼ ਦੇਣ ਵਾਲੇ* ਨੂੰ ਘੱਲ ਰਿਹਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ!’+ 28 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਿੰਨੇ ਵੀ ਤੀਵੀਆਂ ਦੀ ਕੁੱਖੋਂ ਪੈਦਾ ਹੋਏ ਹਨ, ਉਨ੍ਹਾਂ ਵਿੱਚੋਂ ਕੋਈ ਵੀ ਯੂਹੰਨਾ ਨਾਲੋਂ ਵੱਡਾ ਨਹੀਂ ਹੈ, ਪਰ ਪਰਮੇਸ਼ੁਰ ਦੇ ਰਾਜ ਵਿਚ ਜਿਹੜਾ ਛੋਟਾ ਵੀ ਹੈ, ਉਹ ਯੂਹੰਨਾ ਨਾਲੋਂ ਵੱਡਾ ਹੈ।”+
-