-
ਮੱਤੀ 20:20-23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਫਿਰ ਜ਼ਬਦੀ ਦੇ ਪੁੱਤਰ ਆਪਣੀ ਮਾਂ ਨਾਲ+ ਆਏ ਅਤੇ ਯਿਸੂ ਨੂੰ ਨਮਸਕਾਰ ਕੀਤਾ।* ਉਨ੍ਹਾਂ ਦੀ ਮਾਂ ਉਸ ਤੋਂ ਕੁਝ ਮੰਗਣ ਆਈ ਸੀ।+ 21 ਯਿਸੂ ਨੇ ਉਸ ਨੂੰ ਪੁੱਛਿਆ: “ਤੂੰ ਕੀ ਚਾਹੁੰਦੀ ਹੈਂ?” ਉਸ ਨੇ ਕਿਹਾ: “ਵਾਅਦਾ ਕਰ ਕਿ ਤੂੰ ਆਪਣੇ ਰਾਜ ਵਿਚ ਮੇਰੇ ਇਨ੍ਹਾਂ ਦੋਵਾਂ ਪੁੱਤਰਾਂ ਵਿੱਚੋਂ ਇਕ ਨੂੰ ਆਪਣੇ ਸੱਜੇ ਪਾਸੇ ਅਤੇ ਦੂਜੇ ਨੂੰ ਆਪਣੇ ਖੱਬੇ ਪਾਸੇ ਬਿਠਾਏਂਗਾ।”+ 22 ਯਿਸੂ ਨੇ ਜਵਾਬ ਦਿੱਤਾ: “ਤੁਹਾਨੂੰ ਨਹੀਂ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜੋ ਮੈਂ ਪੀਣ ਵਾਲਾ ਹਾਂ?”+ ਉਨ੍ਹਾਂ ਨੇ ਉਸ ਨੂੰ ਕਿਹਾ: “ਹਾਂ, ਅਸੀਂ ਪੀ ਸਕਦੇ ਹਾਂ।” 23 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਮੇਰਾ ਪਿਆਲਾ ਜ਼ਰੂਰ ਪੀਓਗੇ।+ ਪਰ ਇਹ ਫ਼ੈਸਲਾ ਕਰਨ ਦਾ ਅਧਿਕਾਰ ਮੇਰੇ ਕੋਲ ਨਹੀਂ ਹੈ ਕਿ ਕੌਣ ਮੇਰੇ ਸੱਜੇ ਪਾਸੇ ਅਤੇ ਕੌਣ ਖੱਬੇ ਪਾਸੇ ਬੈਠੇਗਾ, ਸਗੋਂ ਮੇਰਾ ਪਿਤਾ ਇਸ ਗੱਲ ਦਾ ਫ਼ੈਸਲਾ ਕਰੇਗਾ।”+
-