12 ਹੁਣ ਭਰਾਵੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਭਰਾਵਾਂ ਦਾ ਆਦਰ ਕਰੋ ਜਿਹੜੇ ਤੁਹਾਡੇ ਵਿਚ ਸਖ਼ਤ ਮਿਹਨਤ ਕਰਦੇ ਹਨ ਅਤੇ ਪ੍ਰਭੂ ਦੀ ਸੇਵਾ ਵਿਚ ਤੁਹਾਡੀ ਅਗਵਾਈ ਕਰਦੇ ਹਨ ਅਤੇ ਤੁਹਾਨੂੰ ਸਲਾਹਾਂ ਦਿੰਦੇ ਹਨ। 13 ਉਨ੍ਹਾਂ ਦੇ ਕੰਮਾਂ ਕਰਕੇ ਉਨ੍ਹਾਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦੀ ਜ਼ਿਆਦਾ ਇੱਜ਼ਤ ਕਰੋ।+ ਇਕ-ਦੂਜੇ ਨਾਲ ਸ਼ਾਂਤੀ ਬਣਾ ਕੇ ਰੱਖੋ।+