6 ਜਦੋਂ ਪੌਲੁਸ ਨੇ ਦੇਖਿਆ ਕਿ ਮਹਾਸਭਾ ਵਿਚ ਅੱਧੇ ਸਦੂਕੀ ਸਨ ਅਤੇ ਅੱਧੇ ਫ਼ਰੀਸੀ, ਤਾਂ ਉਸ ਨੇ ਉੱਚੀ ਆਵਾਜ਼ ਵਿਚ ਕਿਹਾ: “ਭਰਾਵੋ, ਮੈਂ ਇਕ ਫ਼ਰੀਸੀ ਹਾਂ+ ਅਤੇ ਮੈਂ ਫ਼ਰੀਸੀਆਂ ਦਾ ਪੁੱਤਰ ਹਾਂ। ਮੇਰੇ ਉੱਤੇ ਇਸ ਕਰਕੇ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮਰੇ ਹੋਏ ਲੋਕਾਂ ਦੇ ਜੀਉਂਦਾ ਹੋਣ ਦੀ ਉਮੀਦ ਉੱਤੇ ਵਿਸ਼ਵਾਸ ਕਰਦਾ ਹਾਂ।”